Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 23 ਜੁਲਾਈ 2026

ਅੰਗ: 694
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 20 ਨਵੰਬਰ 2025

ਅੰਗ: 602ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ... Read more

Like Save

अमृत ​​वेले का हुक्मनामा - 20 सितंबर 2026

अंग: 694धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसन... Read more

Like Save