Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 23 ਜੁਲਾਈ 2026

ਅੰਗ: 694
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 20 अगस्त 2025

अंग: 802रागु बिलावलु महला ५ घरु २ यानड़ीए कै घरि गावणा ੴ सतिगुर प्रसादि ॥ मै मनि तेरी टेक मेरे पिआरे मै मनि तेरी टेक ॥ अवर सिआणपा बिरथीआ पिआरे राखन कउ तुम एक ॥१॥ रहाउ ॥ सतिगुरु पूरा जे मिलै पिआरे सो जनु होत निहाला ॥ गुर की सेवा सो करे पिआरे जिस नो होइ दइआला ॥ सफल मूरति गुरदेउ... Read more

Like Save

*🌹🌹🌹🌹🌹🌹🌹* =============== *ਜੀਹਨੇ ਅਉਗੁਣ ਦੇਖ ਕੇ ਵੀ ਗਲੇ ਲਗਾ ਲਿਆ ਤੇ

*🌹🌹🌹🌹🌹🌹🌹* =============== *ਜੀਹਨੇ ਅਉਗੁਣ ਦੇਖ ਕੇ ਵੀ ਗਲੇ ਲਗਾ ਲਿਆ ਤੇ ਮਹਿਸੂਸ ਵੀ ਨਹੀਂ ਹੋਣ ਦਿੱਤਾ ਕਿ ਮੈਂ ਅਉਗੁਣਿਆਰ ਹਾਂ,ਓਸ ਇਕੋ ਇਕ ਹਸਤੀ ਦਾ ਨਾਮ ਹੈ,ਧੰਨ ਗੁਰੂ ਰਾਮਦਾਸ ਜੀ।* 🌹🌹🌹🌹🌹🌹🙏

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 09 ਅਗਸਤ 2026

ਅੰਗ: 632ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ... Read more

Like Save

The Punishment of the Wicked Lalit Maken

In the November 1984 Delhi Sikh massacre, one of the major names among many accused was Lalit Maken. He was a close man of the Congress and the head of the labor workers’ union. Thousands of workers worked under him. During the massacre, it is said that he distributed alcoho... Read more

The Punishment of the Wicked Lalit Maken
Like Save