Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 26 ਜੁਲਾਈ 2026
ਅੰਗ: 719
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥
7 likes
comments
Join the conversation
अंग: 961सलोक मः ५ ॥ करि किरपा किरपाल आपे बखसि लै ॥ सदा सदा जपी तेरा नामु सतिगुर पाइ पै ॥ मन तन अंतरि वसु दूखा नासु होइ ॥ हथ देइ आपि रखु विआपै भउ न कोइ ॥ गुण गावा दिनु रैणि एतै कमि लाइ ॥ संत जना कै संगि हउमै रोगु जाइ ॥ सरब निरंतरि खसमु एको रवि रहिआ ॥ गुर परसादी सचु सचो सचु लह... Read more
Nitnama
hindi
अंग: 702जैतसरी महला ५ ॥ आए अनिक जनम भ्रमि सरणी ॥ उधरु देह अंध कूप ते लावहु अपुनी चरणी ॥१॥ रहाउ ॥ गिआनु धिआनु किछु करमु न जाना नाहिन निरमल करणी ॥ साधसंगति कै अंचलि लावहु बिखम नदी जाइ तरणी ॥१॥ सुख स्मपति माइआ रस मीठे इह नही मन महि धरणी ॥ हरि दरसन त्रिपति नानक दास पावत हरि नाम... Read more
Nitnama
punjabi
ਦਿੱਲੀ ਤੋਂ ਗੁਰੂ ਜੀ ਨਾਲ ਹੋਈ ਕਾਜ਼ੀ ਦੀ ਗੱਲ ਬਾਤ ਦੀ ਪੂਰੀ ਇਤਲਾਹ ਔਰੰਗਜ਼ੇਬ ਨੂੰ ਭੇਜ ਦਿੱਤੀ ਗਈ ਸੀ। ਨਵੰਬਰ 1675 ਵਿਚ ਗੁਰੂ ਜੀ ਬਾਰੇ ਬਾਦਸ਼ਾਹ ਦਾ ਹੁਕਮ ਪਹੁੰਚ ਗਿਆ। ਉਸ ਨੂੰ ਲੈ ਕੇ ਵੱਡਾ ਕਾਜ਼ੀ ਗੁਰੂ ਜੀ ਪਾਸ ਆਇਆ ਤੇ ਕਹਿਣ ਲਗਾ ਕਿ ਬਾਦਸ਼ਾਹ ਨੇ ਆਪ ਵਲ ਫ਼ੁਰਮਾਨ ਭੇਜਿਆ ਹੈ ਕਿ ‘ਜਾਂ ਤਾਂ ਕਮਲਾ ਪੜ੍ਹ ਕੇ ਦੀਨ ਇਸਲਾਮ ਪ੍ਰਵਾਨ ਕਰੋ, ਜਾਂ... Read more
Nitnama
punjabi
ਅੰਗ: 626ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥ਅਰਥ: ਹੇ ਸੰਤ ਜਨੋ! ਮੈਂ... Read more
Balvinder Singh
punjabi
Loading comments…