Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 22 ਸਤੰਬਰ 2025

ਅੰਗ: 658
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥
ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।1। ਰਹਾਉ। (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)।2। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।3। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)।4।2
Like Save

Join the conversation

Loading comments…

Sign in to comment or join the discussion.

More from the community

You may also enjoy these stories

ਸੰਧਿਆ ਵੇਲੇ ਦਾ ਹੁਕਮਨਾਮਾ – 28 ਅਪ੍ਰੈਲ 2026

ਅੰਗ: 654ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ... Read more

Like Save

संध्या वेले का हुक्मनामा - 07 अक्टूबर 2026

अंग: 707सलोक ॥ बसंति स्वरग लोकह जितते प्रिथवी नव खंडणह ॥ बिसरंत हरि गोपालह नानक ते प्राणी उदिआन भरमणह ॥१॥ कउतक कोड तमासिआ चिति न आवसु नाउ ॥ नानक कोड़ी नरक बराबरे उजड़ु सोई थाउ ॥२॥ पउड़ी ॥ महा भइआन उदिआन नगर करि मानिआ ॥ झूठ समग्री पेखि सचु करि जानिआ ॥ काम क्रोधि अहंकारि फिरहि दे... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 18 ਨਵੰਬਰ 2025

ਅੰਗ: 648ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ... Read more

Like Save

ਪਰਗਟਿਓ ਮਰਦ ਅਗੰਮੜਾ ਵਰਿਆਮ ਅਕੇਲਾ ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ ॥ ਕਲਗ

ਪਰਗਟਿਓ ਮਰਦ ਅਗੰਮੜਾ ਵਰਿਆਮ ਅਕੇਲਾ ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ ॥ ਕਲਗੀਧਰ ਦਸ਼ਮੇਸ਼ ਪਿਤਾ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਆਪ ਜੀ ਨੂੰ ਲੱਖ-ਲੱਖ ਵਧਾਈ

ਪਰਗਟਿਓ ਮਰਦ ਅਗੰਮੜਾ ਵਰਿਆਮ ਅਕੇਲਾ ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ ॥ ਕਲਗ
Like Save