Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 30 ਜੁਲਾਈ 2026

ਅੰਗ: 778
ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥ ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥
ਅਰਥ: ਰਾਗ ਸੂਹੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਮਨੁੱਖ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, ਜਿਹੜੇ ਮਨੁੱਖ ਪਿਆਰੇ ਗੁਰੂ ਨੂੰ ਮਿਲ ਪੈਂਦੇ ਹਨ। (ਜਿਉਂ ਜਿਉਂ) ਉਹ ਪ੍ਰਭੂ ਦੇ ਪਿਆਰ-ਰੰਗ ਵਿਚ (ਟਿਕ ਕੇ) ਸੁਚੇਤ ਹੁੰਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਪਾਪ ਭੱਜ ਜਾਂਦੇ ਹਨ। ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੀਆਂ ਸਾਰੀਆਂ ਭਟਕਣਾ ਦੂਰ ਹੋ ਜਾਂਦੀਆਂ ਹਨ, ਉਹਨਾਂ ਦੇ ਸਾਰੇ ਕੰਮ ਭੀ ਸੰਵਰ ਜਾਂਦੇ ਹਨ। ਜਿਹੜਾ ਮਨੁੱਖ ਵੱਡੀ ਕਿਸਮਤ ਨਾਲ ਸਤਿਗੁਰੂ ਦੀ ਬਾਣੀ ਕੰਨੀਂ ਸੁਣ ਕੇ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਅਡੋਲਤਾ ਵਿਚ (ਟਿਕ ਕੇ ਪਰਮਾਤਮਾ ਨਾਲ) ਡੂੰਘੀ ਸਾਂਝ ਪਾਂਦਾ ਹੈ, ਨਾਨਕ ਬੇਨਤੀ ਕਰਦਾ ਹੈ- ਉਹ ਮਨੁੱਖ ਮਾਲਕ-ਪ੍ਰਭੂ ਦੀ ਸਰਨ ਪੈ ਕੇ ਆਪਣੀ ਜਿੰਦ ਆਪਣਾ ਸਰੀਰ (ਸਭ ਕੁਝ) ਪਰਮਾਤਮਾ ਦੇ ਅੱਗੇ (ਰੱਖ ਦੇਂਦਾ ਹੈ) ॥੧॥ ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹਰ ਵੇਲੇ ਗਾਂਵਿਆਂ, ਉਹਨਾਂ ਨੂੰ ਸਿਫ਼ਤਿ-ਸਾਲਾਹ ਦੀ ਬਾਣੀ ਹਰ ਵੇਲੇ ਇਕ-ਰਸ (ਕੰਨਾਂ ਨੂੰ) ਸੁਖਦਾਈ ਲੱਗਣ ਲੱਗ ਪੈਂਦੀ ਹੈ। ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਸਾਰੇ) ਦੁੱਖ ਨਾਸ ਹੋ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਬਹੁਤ ਆਨੰਦ ਪੈਦਾ ਹੋ ਜਾਂਦਾ ਹੈ। ਹੇ ਭਾਈ! ਜਿਹੜੇ ਮਨੁੱਖ (ਆਪਣੇ) ਮੂੰਹ ਨਾਲ ਪਰਮਾਤਮਾ ਦਾ ਨਾਮ ਉਚਾਰਦੇ ਰਹਿੰਦੇ ਹਨ, (ਉਹਨਾਂ ਦਾ) ਦਰਸਨ ਕਰ ਕੇ ਮਨ ਪਵਿੱਤਰ ਹੋ ਜਾਂਦਾ ਹੈ ਸਰੀਰ ਪਵਿੱਤਰ ਹੋ ਜਾਂਦਾ ਹੈ। ਗੁਰੂ ਦੀ ਚਰਨ-ਧੂੜ ਹੋ ਕੇ ਜਿਹੜਾ ਮਨੁੱਖ ਪਰਮਾਤਮਾ ਦਾ ਆਰਾਧਨ ਕਰਦੇ ਰਹਿੰਦੇ ਹਨ, ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰੇ ਲੱਗਣ ਲੱਗ ਪੈਂਦੇ ਹਨ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, ਮੈਂ (ਭੀ) ਸਦਾ ਤੇਰੇ ਗੁਣ ਗਾਂਦਾ ਰਹਾਂ।੨।
Like Save

Join the conversation

Loading comments…

Sign in to comment or join the discussion.

More from the community

You may also enjoy these stories

ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ਅਰਥ: ਹੇ ਮਨ! ਤੂੰ ਪਰਮਾਤਮਾ ਦੀ ਜੋਤਿ

ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ਅਰਥ: ਹੇ ਮਨ! ਤੂੰ ਪਰਮਾਤਮਾ ਦੀ ਜੋਤਿ ਦਾ ਸਰੂਪ ਹੈਂ। ਆਪਣੇ ਅਸਲੀ ਸਰੂਪ ਨੂੰ ਪਛਾਣ ਅਤੇ ਮਾਇਆ ਦੇ ਭਰਮ ਤੋਂ ਉੱਪਰ ਉੱਠ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ 441

Like Save

Khuda — God

Everyone has created their own version of God. The God that a person creates for himself becomes a wall between that person and the true God. And alongside this wall stand countless other walls. The collective name of all these walls is **Maya**. Maya is that which appears b... Read more

Khuda — God
Like Save

बीबी रंजीत कौर शहीद – जानिए इतिहास

शहीद बीबी रंजीत कौर वह महान सिख देवी समान वीरांगना थीं, जिन्होंने अपना धर्म बचाए रखने के लिए अत्यंत कष्ट सहे, ज़ालिमों को कई बार सबक सिखाया और अपनी बहादुरी, फुर्ती और समझदारी के सहारे कई बार दुश्मनों की पकड़ से बचती रहीं। अन्त में वे पठानों के क़ब्ज़े में आ गईं और उन्हें काब... Read more

बीबी रंजीत कौर शहीद – जानिए इतिहास
Like Save

ਚਾਬੀਆਂ ਦਾ ਮੋਰਚਾ (ਸ੍ਰੀ ਅੰਮ੍ਰਿਤਸਰ)

19 ਜਨਵਰੀ 1922 ਈਸਵੀ ਲੰਘੀ ਸਦੀ ਦੇ ਸ਼ੁਰੂਆਤੀ ਸਮੇਂ ਵਿਚ ਸਿੱਖ ਚੇਤਨਾ ਵਿਚ ਗੁਰਦੁਆਰਾ ਪ੍ਰਬੰਧ ਨੂੰ ਲੈ ਕੇ ਪੈਦਾ ਹੋਈ ਸੋਚ ਨੇ , ਅਕਾਲੀ ਤਹਿਰੀਕ ਨੂੰ ਜਨਮ ਦਿੱਤਾ ਤੇ ਇਸ ਤਹਿਰੀਕ ਨੇ ਗੁਰਦੁਆਰਾ ਸੁਧਾਰ ਲਹਿਰ ਅੰਦਰ ਜੋ ਪੰਥ ਪ੍ਰਸਤੀ , ਸਿਧਾਂਤਕ ਦ੍ਰਿੜਤਾ ਤੇ ਬਹਾਦਰੀ ਦਿਖਾਈ ; ਉਸਨੇ ਪੂਰੇ ਹਿੰਦ ਮੁਲਕ ਨੂੰ ਅਕਾਲੀਆਂ ਦੀ ਸਿਫ਼ਤ ਕਰਨ ਲਈ ਮਜ਼ਬ... Read more

ਚਾਬੀਆਂ ਦਾ ਮੋਰਚਾ (ਸ੍ਰੀ ਅੰਮ੍ਰਿਤਸਰ)
Like Save