Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 01 ਅਗਸਤ 2026

ਅੰਗ: 875
ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥ ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥ ਉਪਜਿਓ ਗਿਆਨੁ ਹੂਆ ਪਰਗਾਸ ॥ ਕਰਿ ਕਿਰਪਾ ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥
ਅਰਥ: ਰਾਗ ਗੋਂਡ, ਘਰ ੨ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਲੋਕੋ! ਮੁਕਤੀ-ਦਾਤੇ ਪ੍ਰਭੂ ਨੂੰ ਸਦਾ ਸਿਮਰੋ, ਉਸ ਦੇ ਸਿਮਰਨ ਤੋਂ ਬਿਨਾ ਇਹ ਸਰੀਰ ਵਿਅਰਥ ਹੀ ਚਲਾ ਜਾਂਦਾ ਹੈ। ਉਹ ਪ੍ਰਭੂ ਹੀ ਦੁਨੀਆ ਦੇ ਬੰਧਨਾਂ ਤੋਂ ਮੇਰੀ ਰਾਖੀ ਕਰ ਸਕਦਾ ਹੈ। ਮੇਰਾ ਤਾਂ ਮਾਂ ਪਿਉ ਹੀ ਉਹ ਪ੍ਰਭੂ ਹੈ ॥੧॥ ਬੰਦਗੀ ਕਰਨ ਵਾਲਾ ਜਿਊਂਦਾ ਭੀ ਪ੍ਰਭੂ ਨੂੰ ਸਿਮਰਦਾ ਹੈ ਤੇ ਮਰਦਾ ਭੀ ਉਸੇ ਨੂੰ ਯਾਦ ਕਰਦਾ ਹੈ (ਸਾਰੀ ਉਮਰ ਹੀ ਪ੍ਰਭੂ ਨੂੰ ਚੇਤੇ ਰੱਖਦਾ ਹੈ) ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਦੀ ਬੰਦਗੀ ਕਰਨ ਵਾਲੇ ਨੂੰ ਸਦਾ ਹੀ ਅਨੰਦ ਬਣਿਆ ਰਹਿੰਦਾ ਹੈ ॥੧॥ ਰਹਾਉ॥ ਪ੍ਰਭੂ ਦਾ ਸਿਮਰਨ ਮੇਰੀ ਜਿੰਦ (ਦਾ ਆਸਰਾ ਬਣ ਗਿਆ) ਹੈ, ਪ੍ਰਭੂ ਨੂੰ ਸਿਮਰ ਕੇ ਮੇਰੇ ਮੱਥੇ ਉੱਤੇ ਭਾਗ ਜਾਗ ਪਏ ਹਨ; ਪ੍ਰਭੂ ਦੀ ਭਗਤੀ (ਮਨੁੱਖ ਨੂੰ) ਵੈਰਾਗਵਾਨ ਕਰ ਦੇਂਦੀ ਹੈ, ਮੈਨੂੰ ਗ਼ਰੀਬ ਨੂੰ ਪ੍ਰਭੂ ਦਾ ਨਾਮ ਹੀ ਧਨ ਲੱਭ ਪਿਆ ਹੈ ॥੨॥ ਜੇ ਇੱਕ ਪਰਮਾਤਮਾ ਮੇਰੇ ਉੱਤੇ ਮਿਹਰ ਕਰੇ, ਤਾਂ (ਮੈਨੂੰ ਚਮਾਰ ਚਮਾਰ ਆਖਣ ਵਾਲੇ ਇਹ) ਲੋਕ ਮੇਰਾ ਕੁਝ ਭੀ ਵਿਗਾੜ ਨਹੀਂ ਸਕਦੇ। ਹੇ ਪ੍ਰਭੂ! (ਤੇਰੀ ਭਗਤੀ ਨੇ) ਮੇਰੀ (ਨੀਵੀਂ) ਜਾਤ (ਵਾਲੀ ਢਹਿੰਦੀ ਕਲਾ ਮੇਰੇ ਅੰਦਰੋਂ) ਮਿਟਾ ਦਿੱਤੀ ਹੈ, ਕਿਉਂਕਿ ਮੈਂ ਸਦਾ ਤੇਰੇ ਦਰ ਤੇ ਹੁਣ ਰਹਿੰਦਾ ਹਾਂ; ਤੂੰ ਹੀ ਸਦਾ ਮੈਨੂੰ (ਦੁਨੀਆ ਦੇ ਬੰਧਨਾਂ ਤੇ ਮੁਥਾਜੀਆਂ ਤੋਂ) ਪਾਰ ਲੰਘਾਉਣ ਵਾਲਾ ਹੈਂ ॥੩॥ (ਪ੍ਰਭੂ ਦੀ ਬੰਦਗੀ ਨਾਲ ਮੇਰੇ ਅੰਦਰ) ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ, ਚਾਨਣ ਹੋ ਗਿਆ ਹੈ। ਮਿਹਰ ਕਰ ਕੇ ਮੈਨੂੰ ਨਿਮਾਣੇ ਦਾਸ ਨੂੰ ਪ੍ਰਭੂ ਨੇ ਆਪਣਾ ਬਣਾ ਲਿਆ ਹੈ। ਹੇ ਰਵਿਦਾਸ! ਆਖ-ਹੁਣ ਮੇਰੀ ਤ੍ਰਿਸ਼ਨਾ ਮੁੱਕ ਗਈ ਹੈ, ਮੈਂ ਹੁਣ ਪ੍ਰਭੂ ਨੂੰ ਸਿਮਰਦਾ ਹਾਂ, ਨਿੱਤ ਪ੍ਰਭੂ ਦੀ ਹੀ ਭਗਤੀ ਕਰਦਾ ਹਾਂ ॥੪॥੧॥
Like Save

Join the conversation

Loading comments…

Sign in to comment or join the discussion.

More from the community

You may also enjoy these stories

✍️*🙏🙏🙏🙏🙏*✍️ =============== *ਮਾਂ ਦੇ ਦਿਲ ਅੰਦਰ ਕੁੱਝ ਅਜਿਹੇ ਸੁਪਨੇ ਵੀ

✍️*🙏🙏🙏🙏🙏*✍️ =============== *ਮਾਂ ਦੇ ਦਿਲ ਅੰਦਰ ਕੁੱਝ ਅਜਿਹੇ ਸੁਪਨੇ ਵੀ ਹੁੰਦੇ ਨੇ ਜੋਂ ਬੋਲ ਕੇ ਨਹੀਂ ਦੱਸਦੀ,ਪਰ ਔਲਾਦ ਜਦੋਂ ਉਹ ਸੁਪਨੇ ਪੂਰੇ ਕਰਦੀ ਹੈ ਤਾਂ ਮਾਂ ਤੋਂ ਵੱਧ ਕੋਈ ਖੁਸ਼ ਨਹੀ ਹੁੰਦਾ।*

Like Save

ਸੰਧਿਆ ਵੇਲੇ ਦਾ ਹੁਕਮਨਾਮਾ – 06 ਨਵੰਬਰ 2025

ਅੰਗ: 739ਸੂਹੀ ਮਹਲਾ ੫ ॥ ਲਾਲਨੁ ਰਾਵਿਆ ਕਵਨ ਗਤੀ ਰੀ ॥ ਸਖੀ ਬਤਾਵਹੁ ਮੁਝਹਿ ਮਤੀ ਰੀ ॥੧॥ ਸੂਹਬ ਸੂਹਬ ਸੂਹਵੀ ॥ ਅਪਨੇ ਪ੍ਰੀਤਮ ਕੈ ਰੰਗਿ ਰਤੀ ॥੧॥ ਰਹਾਉ ॥ ਪਾਵ ਮਲੋਵਉ ਸੰਗਿ ਨੈਨ ਭਤੀਰੀ ॥ ਜਹਾ ਪਠਾਵਹੁ ਜਾਂਉ ਤਤੀ ਰੀ ॥੨॥ ਜਪ ਤਪ ਸੰਜਮ ਦੇਉ ਜਤੀ ਰੀ ॥ ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥੩॥ ਮਾਣੁ ਤਾਣੁ ਅਹੰਬੁਧਿ ਹਤੀ ਰੀ ॥ ਸਾ ਨਾ... Read more

Like Save

संध्या वेले का हुक्मनामा - 23 दिसंबर 2025

अंग: 654रागु सोरठि बाणी भगत कबीर जी की घरु १ जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु... Read more

Like Save