Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 06 ਅਗਸਤ 2026

ਅੰਗ: 682
ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥
ਅਰਥ: ਹੇ ਭਾਈ! (ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ ॥੧॥ ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤ ਕਰਨੀ ਚਾਹੀਦੀ ਹੈ) ॥ ਰਹਾਉ॥ ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ ॥੨॥੧੫॥੪੬॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਤੱਤੀ ਤਵੀ ਤੇ ਬੈਠ ਗਿਆ ਗੁਰੂ ਅਰਜਨ ਦੇਵ ਜੀ ਮਿੱਠਾ ਲੱਗਾ ਹੁਕਮ ਵਾਹਿਗੁਰੂ ਦਾ। ਉਬਲਦ

ਤੱਤੀ ਤਵੀ ਤੇ ਬੈਠ ਗਿਆ ਗੁਰੂ ਅਰਜਨ ਦੇਵ ਜੀ ਮਿੱਠਾ ਲੱਗਾ ਹੁਕਮ ਵਾਹਿਗੁਰੂ ਦਾ। ਉਬਲਦੀ ਰੇਤ ਸਰੀਰ ਤੇ ਪੈਂਦੀ ਰਹੀ, ਮੁਖੋਂ ਨਿਕਲਿਆ ਨਾਮ ਵਾਹਿਗੁਰੂ ਦਾ। ਸੀਸ ਨਿਵਾਇਆ ਰਜ਼ਾ ਅੰਦਰ, ਦੁੱਖ ਵੀ ਮੰਨਿਆ ਭਾਣਾ ਕਰਕੇ। ਧੰਨ ਧੰਨ Guru Arjan Dev Ji ਜੀ ਮਹਾਰਾਜ, ਜਿਨ੍ਹਾਂ ਜਗ ਰੋਸ਼ਨ ਕੀਤਾ ਸ਼ਹੀਦੀ ਭਰਕੇ। 🙏

Like Save

morning hukamnama - 24 August 2026

ang: 632Sorath Mahalaa 9 || Man Re Prabh Kee Saran Bichaaro || Jeh Simrat Gankaa See Udhharee Taa Ko Jas Ur Dhhaaro ||1|| Rahaau || Attal Bhaeo Dhhrooa Jaa Kai Simran Ar Nirbhai Pad Paaeaa || Dukh Hartaa Eh Bidhh Ko Suaamee Tai Kaahe Bisraaeaa ||1|| Jab Hee Saran Gahee Kirpa... Read more

Like Save

Har Kaa Naam Ridai Nit Dhiaaee ॥ Sangee Saathee Sagal Taraaee ॥1॥meani

Har Kaa Naam Ridai Nit Dhiaaee ॥ Sangee Saathee Sagal Taraaee ॥1॥meaning: I continually remember the Lord’s Name within my heart. Through the strength of Naam, I become capable of helping my companions cross the worldly ocean.source: Sri Guru Granth Sahib Ji — Ang: 394

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 27 ਫਰਵਰੀ 2026

ਅੰਗ: 671ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ... Read more

Like Save