Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 07 ਅਗਸਤ 2026

ਅੰਗ: 671
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ - ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 12 ਜਨਵਰੀ 2026

ਅੰਗ: 717ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ... Read more

Like Save

ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥ ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ

ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥ ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥ਅਰਥ: ਜੋ ਗੱਲ ਕਦੇ ਹੋਣੀ ਹੀ ਨਹੀਂ, ਉਸ ਦੀ ਚਿੰਤਾ ਕਰਨੀ ਚਾਹੀਦੀ ਹੈ। ਇਹ ਸੰਸਾਰ ਤਾਂ ਨਾਸਵੰਤ ਹੈ; ਇੱਥੇ ਕੋਈ ਵੀ ਸਦਾ ਲਈ ਟਿਕਿਆ ਨਹੀਂ ਰਹਿੰਦਾ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ — ਅੰਗ: 1428

Like Save

ਸੰਧਿਆ ਵੇਲੇ ਦਾ ਹੁਕਮਨਾਮਾ – 20 ਸਤੰਬਰ 2025

ਅੰਗ: 671ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ... Read more

Like Save

evening hukamnama - 22 September 2026

ang: 683Dhhanaasaree Mahalaa 5 Ghar 12 Ik Oankaar Satgur Parsaad || Bandanaa Har Bandanaa Gun Gaavahu Gopaal Raae || Rahaau || Vaddai Bhaag Bhette Gurdevaa || Kott Praadh Mitte Har Sevaa ||1|| Charan Kamal Jaa Kaa Man Raapai || Sog Agan Tis Jan Na Biaapai ||2|| Saagar Tareaa... Read more

Like Save