Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 24 ਸਤੰਬਰ 2025

ਅੰਗ: 663
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥
ਅਰਥ: ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ॥੧॥ (ਹੇ ਭਾਈ! ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ, ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ॥ ਰਹਾਉ ॥ (ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ- (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ ॥੨॥ ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ ॥੩॥ (ਹੇ ਭਾਈ! ਭਾਵੇਂ) ਉਹ ਇੱਕ ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਨਾਨਕ ਜੀ! ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ ॥੪॥੧॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਸੰਧਿਆ ਵੇਲੇ ਦਾ ਹੁਕਮਨਾਮਾ – 07 ਫਰਵਰੀ 2026

ਅੰਗ: 721ਤਿਲੰਗ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥ ਮੈ ਦੇਵਾਨਾ ਭਇਆ ਅਤੀਤੁ ॥ ਕਰ ਕਾਸਾ ਦਰਸਨ ਕੀ ਭੂਖ ॥ ਮੈ ਦਰਿ ਮਾਗਉ ਨੀਤਾ ਨੀਤ ॥੧॥ਤਉ ਦਰਸਨ ਕੀ ਕਰਉ ਸਮਾਇ ॥ ਮੈ ਦਰਿ ਮਾਗਤੁ ਭੀਖਿਆ ਪਾਇ ॥੧॥ ਰਹਾਉ ॥ਕੇਸਰਿ ਕੁਸਮ ਮਿਰਗਮੈ ਹਰਣਾ ਸਰਬ ਸਰੀਰੀ ਚੜ੍ਹ੍ਹਣਾ ॥ ਚੰਦਨ ਭਗਤਾ ਜੋਤਿ ਇਨੇਹੀ ਸਰਬੇ ਪਰਮਲੁ... Read more

Like Save

evening hukamnama - 15 October 2026

ang: 658Raag Sorath Baanee Bhagat Ravidaas Jee Kee ॥ Ik Oankaar Satigur Prasaad ॥ Jau ham baandhe moh faas ham prem bandhan tum baadhe ॥ Apne chhootan ko jatan karahu ham chhoote tum aaraadhe ॥1॥ Maadhave jaanat hahu jaisee taisee ॥ Ab kahaa karahuge aisee ॥1॥ Rahaao ॥ Meen... Read more

Like Save

संध्या वेले का हुक्मनामा - 02 दिसंबर 2025

अंग: 628सोरठि महला ५ ॥ ऐथै ओथै रखवाला ॥ प्रभ सतिगुर दीन दइआला ॥ दास अपने आपि राखे ॥ घटि घटि सबदु सुभाखे ॥१॥ गुर के चरण ऊपरि बलि जाई ॥ दिनसु रैनि सासि सासि समाली पूरनु सभनी थाई ॥ रहाउ ॥ आपि सहाई होआ ॥ सचे दा सचा ढोआ ॥ तेरी भगति वडिआई ॥ पाई नानक प्रभ सरणाई ॥२॥१४॥७८॥अर्थ: हे भा... Read more

Like Save