Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 09 ਅਗਸਤ 2026

ਅੰਗ: 632
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥
ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥ ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ॥੩॥੪॥
Like Save

Join the conversation

Loading comments…

Sign in to comment or join the discussion.

More from the community

You may also enjoy these stories

Taatee Vaao Na Lagee Paarbraham Sarnaaee ॥ Chaugirad Hamaarai Raam Kaa

Taatee Vaao Na Lagee Paarbraham Sarnaaee ॥ Chaugirad Hamaarai Raam Kaar Dukh Lagai Na Bhaaee ॥1॥meaning: Not even the scorching wind of suffering touches one who seeks the shelter of the Supreme Lord. The Divine Name surrounds the devotee like a protective boundary, bringing... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 17 ਅਗਸਤ 2026

ਅੰਗ: 586ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥ ਮਃ ੩ ॥ ਹੋਰ ਵਿ... Read more

Like Save