Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 10 ਅਗਸਤ 2026

ਅੰਗ: 620
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥
ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥ (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਨਾਨਕ ਆਖਦਾ ਹੈ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਜੈਸੀ ਮੈ ਆਵੈ ਖਸਮ ਕੀ ਬਾਣੀ ॥ ਤੈਸੜਾ ਕਰੀ ਗਿਆਨੁ ਵੇ ਲਾਲੋ ॥ਅਰਥ: ਹੇ (ਭਾਈ) ਲਾਲੋ!

ਜੈਸੀ ਮੈ ਆਵੈ ਖਸਮ ਕੀ ਬਾਣੀ ॥ ਤੈਸੜਾ ਕਰੀ ਗਿਆਨੁ ਵੇ ਲਾਲੋ ॥ਅਰਥ: ਹੇ (ਭਾਈ) ਲਾਲੋ! ਮੈਨੂੰ ਜਿਹੋ ਜਿਹੀ ਖਸਮ-ਪ੍ਰਭੂ ਵਲੋਂ ਪ੍ਰੇਰਨਾ ਆਈ ਹੈ ਉਸੇ ਅਨੁਸਾਰ ਮੈਂ ਤੈਨੂੰ (ਉਸ ਦੂਰ-ਘਟਨਾ ਦੀ) ਵਾਕਫ਼ੀਅਤ ਦੇਂਦਾ ਹਾਂ (ਜੋ ਇਸ ਸ਼ਹਿਰ ਸ਼ੈਦਪੁਰ ਵਿਚ ਵਾਪਰੀ ਹੈ)।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ ੭੨੨

Like Save

Jyoti jyot Gurpurab Sri Guru Harikrishan ji

On 19 Chet 1664, the Eighth Guru, Guru Har Krishan Ji, while serving people suffering from smallpox in Delhi, himself fell ill. He developed a high fever and symptoms of smallpox appeared. He then left the city in a palanquin along with Mata Krishna Kaur Ji and leading Sikhs... Read more

Jyoti jyot Gurpurab Sri Guru Harikrishan ji
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 06 ਅਕਤੂਬਰ 2026

ਅੰਗ: 608ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇ... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 12 ਅਗਸਤ 2026

ਅੰਗ: 591ਸਲੋਕੁ ਮ:੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮ: ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ... Read more

Like Save

Weapons Factory – Fort Lohgarh Sahib

Lohgarh — meaning the Fort of Iron, or the place where iron was forged and weapons were manufactured. Inside this fort, constructed in Anandpur Sahib, the Tenth Master — Guru Gobind Singh Ji — personally had his Sikhs forge high–quality, modern-style steel weapons. “Skilled... Read more

Weapons Factory – Fort Lohgarh Sahib
Like Save