Back to community
ਸੰਧਿਆ ਵੇਲੇ ਦਾ ਹੁਕਮਨਾਮਾ – 10 ਅਗਸਤ 2026
ਅੰਗ: 620ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥ (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਨਾਨਕ ਆਖਦਾ ਹੈ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥
4 likes
comments
Join the conversation
Nitnama Hindi Ai
10 months ago hindi
6 जनवरी सिख इतिहास का वह गौरवपूर्ण दिन है, जब पंथ की आन-बान-शान की रक्षा के लिए दो अडिग सपूतों ने हँसते-हँसते फाँसी का फंदा चूम लिया। भाई सतवंत सिंह और भाई केहर सिंह केवल व्यक्ति नहीं थे, वे सिख कौम की चेतना और आत्मसम्मान की जीवित मिसाल बन गए। पृष्ठभूमि: जब पंथ की पहचान पर ह... Read more
Nitnama
4 weeks ago punjabi
ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥ ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥ਅਰਥ: ਹੇ ਨਾਨਕ! ਮਿੱਠਾ ਸੁਭਾਅ ਅਤੇ ਨਿਮਰਤਾ ਸਾਰੇ ਚੰਗੇ ਗੁਣਾਂ ਦਾ ਨਿਚੋੜ ਹਨ। ਸੰਸਾਰ ਵਿੱਚ ਬਹੁਤੇ ਲੋਕ ਆਪਣੇ ਸੁਆਰਥ ਲਈ ਤਾਂ ਨਿਮਰ ਬਣ ਜਾਂਦੇ ਹਨ, ਪਰ ਦੂਜਿਆਂ ਦੀ ਭਲਾਈ ਲਈ ਸੱਚੀ ਨਿਮਰਤਾ ਵਿਖਾਉਣ ਵਾਲੇ ਵਿਰਲੇ ਹੁੰਦੇ ਹਨ। ਗੁਰੂ ਸਾਹਿਬ ਸਾਨੂੰ ਬਿਨ... Read more
Nitnama
2 months ago punjabi
ਅੰਗ: 673ਧਨਾਸਰੀ ਮਹਲਾ ੫ ॥ ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜ੍ਹ੍ਹੀ ਬਿਪਰੀਤਿ ॥੧॥ ਮਾਇਆ ਮੋਹ ਭੂਲੋ ਅਵਰੈ ਹੀਤ ॥ ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥੧॥ ਰਹਾਉ ॥ ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥ ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀ... Read more
Gurmeet Singh
1 month ago punjabi
🙏ਨਾਨਕ ਨਾਮ ਚੜ੍ਹਦੀ ਕਲਾ 🙏 🙏ਤੇਰੇ ਭਾਣੇ ਸਰਬੱਤ ਦਾ ਭਲਾ🙏
Nitnama
1 year ago english
ang: 675Dhanaasree Mahalla 5 ॥ Deen darad nivaar Thaakur raakhai jan kee aap ॥ Taran taaran Har nidh dookh na sakai biaap ॥1॥ Saadhoo sang bhajahu Gopaal ॥ Aan sanjam kichh na soojhai ih jatan kaatt kal kaal ॥ Rahaao ॥ Aad ant daiaal pooran tis binaa nahee koe ॥ Janam maran... Read more
Loading comments…