Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 13 ਅਗਸਤ 2026

ਅੰਗ: 611
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥
ਅਰਥ: ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥ ਹੇ ਭਾਈ! ਉਸ (ਪ੍ਰਭੂ ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ, ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ॥੩॥ ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, ਗੋਪਾਲ ਜੀ! (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ॥੪॥੧੦॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 24 ਅਗਸਤ 2026

ਅੰਗ: 632ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ... Read more

Like Save

Darbar Khalsa (Dussehra)

Darbar Khalsa is an important historical assembly of the Sikh Panth, traditionally held on the day of Dussehra at Sri Akal Takht Sahib, Amritsar. Its origin goes back to the time of the Tenth Master, Guru Gobind Singh Ji, who established it as a gathering of the Khalsa. On t... Read more

Darbar Khalsa (Dussehra)
Like Save

अमृत ​​वेले का हुक्मनामा - 18 अगस्त 2026

अंग: 704जैतसरी महला ५ घरु २ छंत ੴ सतिगुर प्रसादि ॥ सलोकु ॥ ऊचा अगम अपार प्रभु कथनु न जाइ अकथु ॥ नानक प्रभ सरणागती राखन कउ समरथु ॥१॥ छंतु ॥ जिउ जानहु तिउ राखु हरि प्रभ तेरिआ ॥ केते गनउ असंख अवगण मेरिआ ॥ असंख अवगण खते फेरे नितप्रति सद भूलीऐ ॥ मोह मगन बिकराल माइआ तउ प्रसादी घूल... Read more

Like Save