Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 15 ਅਗਸਤ 2026

ਅੰਗ: 716
ਟੋਡੀ ਮਃ ੫ ॥ ਮਾਈ ਮੇਰੇ ਮਨ ਕੀ ਪਿਆਸ ॥ ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥ ਰਹਾਉ ॥ ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥ ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥੧॥ ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ ਕਰਿ ਕਿਰਪਾ ਭੇਟੇ ਗੁਣਤਾਸ ॥ ਸਾਂਤਿ ਸਹਜ ਸੂਖ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥੨॥੫॥੨੪॥
ਅਰਥ: ਹੇ ਮਾਂ! ਪ੍ਰੀਤਮ ਪ੍ਰਭੂ (ਦਾ ਦਰਸਨ ਕਰਨ) ਤੋਂ ਬਿਨਾ ਮੈਂ ਇਕ ਛਿਨ ਭਰ ਭੀ ਰਹਿ ਨਹੀਂ ਸਕਦਾ। ਮੈਂ ਉਸ ਦਾ ਦਰਸਨ ਕਰਨ ਵਾਸਤੇ ਆਪਣੇ ਮਨ ਵਿਚ ਆਸ ਬਣਾਈ ਹੋਈ ਹੈ। ਮੇਰੇ ਮਨ ਦੀ ਇਹ ਪਿਆਸ (ਸਦਾ ਟਿਕੀ ਰਹਿੰਦੀ ਹੈ) ।ਰਹਾਉ। ਹੇ ਮਾਂ! ਜਿਸ ਅਬਿਨਾਸੀ ਪ੍ਰਭੂ ਦੀ ਸਿਫ਼ਤਿ-ਸਾਲਾਹ (ਜੀਵਾਂ ਨੂੰ) ਪਵਿਤ੍ਰ (ਕਰ ਦੇਂਦੀ) ਹੈ, ਉਸ ਨਿਰੰਜਨ ਕਰਤਾਰ ਦਾ, ਉਸ ਪੂਰਨ ਪਾਰਬ੍ਰਹਮ ਦਾ, ਉਸ ਸੁਖਦਾਤੇ ਦਾ ਨਾਮ ਮੈਂ (ਸਦਾ) ਸਿਮਰਦਾ ਰਹਿੰਦਾ ਹਾਂ। (ਸਿਮਰਨ ਦੀ ਬਰਕਤਿ ਨਾਲ, ਹੇ ਮਾਂ) ਮਨ ਤੋਂ, ਤਨ ਤੋਂ, ਸਾਰੇ ਪਾਪ ਦੂਰ ਹੋ ਜਾਂਦੇ ਹਨ।੧। ਹੇ ਨਾਨਕ! ਆਖ-ਹੇ ਮਾਂ!) ਗੁਰੂ ਦੀ ਕਿਰਪਾ ਨਾਲ ਮੇਰੀਆਂ ਮੁਰਾਦਾਂ ਪੂਰੀਆਂ ਹੋ ਗਈਆਂ ਹਨ, ਗੁਣਾਂ ਦੇ ਖ਼ਜ਼ਾਨੇ ਪ੍ਰਭੂ ਜੀ ਮੇਹਰ ਕਰ ਕੇ (ਮੈਨੂੰ) ਮਿਲ ਪਏ ਹਨ। (ਮੇਰੇ) ਮਨ ਵਿਚ ਸ਼ਾਂਤੀ ਪੈਦਾ ਹੋ ਗਈ ਹੈ, ਆਤਮਕ ਅਡੋਲਤਾ ਦੇ ਸੁਖ ਪੈਦਾ ਹੋ ਗਏ ਹਨ, (ਮਾਨੋ) ਕ੍ਰੋੜਾਂ ਸੂਰਜਾਂ ਦਾ (ਮੇਰੇ ਅੰਦਰ) ਚਾਨਣ ਹੋ ਗਿਆ ਹੈ।੨।੫।੨੪।
Like Save

Join the conversation

Loading comments…

Sign in to comment or join the discussion.

More from the community

You may also enjoy these stories

Kanwar Nau Nihal Singh Was Martyred by Dhian Singh Dogra, Who Had His Head Repeatedly Struck with Stones

On November 5, Kanwar Nau Nihal Singh was allegedly murdered on the orders of Dhian Singh Dogra, who had his head repeatedly struck with stones. Let us take a brief look at this chapter of Sikh history. Kanwar Nau Nihal Singh, the grandson of Maharaja Ranjit Singh and son of... Read more

Kanwar Nau Nihal Singh Was Martyred by Dhian Singh Dogra, Who Had His Head Repeatedly Struck with Stones
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 28 ਮਈ 2026

ਅੰਗ: 607ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁ... Read more

Like Save

morning hukamnama - 13 February 2026

ang: 616Sorath Mahalaa 5 ॥ Maiaa moh magan andhiaarai devanhaar na jaanai ॥ Jeeo pind saaj jin rachiaa bal apuno kar maanai ॥1॥ Man moorhe dekh rahio Prabh Swaamee ॥ Jo kichh kareh soee soee jaanai rahai na kachhooe chhaanee ॥ Rahaao ॥ Jihvaa suaad lobh mad maato upje anik b... Read more

Like Save

अमृत ​​वेले का हुक्मनामा - 02 फ़रवरी 2026

अंग: 494ੴ सतिगुर प्रसादि गूजरी महला ४ घरु ३ माई बाप पुत्र सभि हरि के कीए ॥ सभना कउ सनबंधु हरि करि दीए ॥१॥ हमरा जोरु सभु रहिओ मेरे बीर ॥ हरि का तनु मनु सभु हरि कै वसि है सरीर ॥१॥ रहाउ ॥ भगत जना कउ सरधा आपि हरि लाई ॥ विचे ग्रिसत उदास रहाई ॥२॥ जब अंतरि प्रीति हरि सिउ बनि आई ॥ त... Read more

Like Save

ਅਵਰਿ ਉਪਾਵ ਸਭਿ ਮੀਤ ਬਿਸਾਰਹੁ ॥ ਚਰਨ ਕਮਲ ਰਿਦ ਮਹਿ ਉਰਿ ਧਾਰਹੁ ॥ਅਰਥ: ਹੇ ਮਿੱਤਰ!

ਅਵਰਿ ਉਪਾਵ ਸਭਿ ਮੀਤ ਬਿਸਾਰਹੁ ॥ ਚਰਨ ਕਮਲ ਰਿਦ ਮਹਿ ਉਰਿ ਧਾਰਹੁ ॥ਅਰਥ: ਹੇ ਮਿੱਤਰ! (ਪ੍ਰਮਾਤਮਾ ਦੀ ਭਗਤੀ ਤੋਂ ਬਿਨਾਂ) ਬਾਕੀ ਸਾਰੇ (ਦੁਨੀਆਂ ਦੇ) ਹੀਲੇ-ਵਸੀਲੇ ਭੁਲਾ ਦੇਵੋ। ਪ੍ਰਮਾਤਮਾ ਦੇ ਸੁੰਦਰ ਚਰਨਾਂ ਨੂੰ ਆਪਣੇ ਹਿਰਦੇ ਵਿੱਚ ਵਸਾ ਲਵੋ (ਭਾਵ, ਸਿਰਫ਼ ਉਸ ਪ੍ਰਭੂ ਦਾ ਆਸਰਾ ਲਵੋ)ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 288

Like Save