Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 28 ਸਤੰਬਰ 2025

ਅੰਗ: 706
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 02 जनवरी 2026

अंग: 885रामकली महला ५ ॥ जपि गोबिंदु गोपाल लालु ॥ राम नाम सिमरि तू जीवहि फिरि न खाई महा कालु ॥१॥ रहाउ ॥ कोटि जनम भ्रमि भ्रमि भ्रमि आइओ ॥ बडै भागि साधसंगु पाइओ ॥१॥ बिनु गुर पूरे नाही उधारु ॥ बाबा नानकु आखै एहु बीचारु ॥२॥११॥अर्थ: हे भाई! गोबिंद (का नाम) जपा कर, सुंदर गोपाल का न... Read more

Like Save

ਗੁਰਦੁਆਰਾ ਸੁਹੇਲਾ ਘੋੜਾ ਸਾਹਿਬ ਪਿੰਡ ਗੰਗੂਵਾਲ ਸ਼੍ਰੀ ਅਨੰਦਪੁਰ ਸਾਹਿਬ

ਗੁਰਦੁਆਰਾ ਸੁਹੇਲਾ ਘੋੜਾ ਸਾਹਿਬ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਇਤਿਹਾਸਕ ਅਸਥਾਨ ਹੈ। ਇੱਕ ਕਾਬਲ ਦਾ ਰਹਿਣ ਵਾਲਾ ਸਿੱਖ ਕਰੋੜੀ ਮੱਲ ਹੋਇਆ ਜੋ ਸਤਿਗੁਰਾਂ ਦਾ ਬਹੁਤ ਸ਼ਰਧਾਲੂ ਸੀ। ਸੰਮਤ 1635 ਵਿੱਚ ਇਸ ਸਿੱਖ ਨੇ ਘੋੜੇ ਸਤਿਗੁਰੂ ਜੀ ਨੂੰ ਭੇਟ ਕੀਤੇ ਸਨ। ਉਨ੍ਹਾਂ ਘੋੜਿਆਂ ਦੇ ਨਾਂ ਦਿਲਬਾਗ ਤੇ ਗੁਲਬਾਗ ਰੱਖੇ ਸਨ। ਬਾਅਦ ਵ... Read more

ਗੁਰਦੁਆਰਾ ਸੁਹੇਲਾ ਘੋੜਾ ਸਾਹਿਬ ਪਿੰਡ ਗੰਗੂਵਾਲ ਸ਼੍ਰੀ ਅਨੰਦਪੁਰ ਸਾਹਿਬ
Like Save