Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 18 ਅਗਸਤ 2026

ਅੰਗ: 626
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥
ਅਰਥ: ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ, ਜੇਹੜਾ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਸੰਧਿਆ ਵੇਲੇ ਦਾ ਹੁਕਮਨਾਮਾ – 02 ਜਨਵਰੀ 2026

ਅੰਗ: 685ਧਨਾਸਰੀ ਮਹਲਾ ੯ ॥ ਅਬ ਮੈ ਕਉਨੁ ਉਪਾਉ ਕਰਉ ॥ ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥ ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥ ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥ ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥ ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ... Read more

Like Save

evening hukamnama - 09 September 2026

ang: 623Sorath Mahalaa 5 ॥ Vich Kartaa Purakh khaloa ॥ Vaal na vingaa hoaa ॥ Majan Gur aandaa raase ॥ Jap Har Har kilvikh naase ॥1॥ Santahu Raamdaas sarovar neekaa ॥ Jo naavai so kul taraavai udhaar hoaa hai jee kaa ॥1॥ Rahaao ॥ Jai jai kaar jag gaavai ॥ Man chindiaare fal p... Read more

Like Save

morning hukamnama - 24 March 2026

ang: 696Jaitsaree Mahalaa 4 Ghar 1 Choupade : Ik Oankaar Satgur Parsaad || Mere Heeare Ratan Naam Har Basiaa Gur Haathh Dhhariou Mere Maathhaa || Janam Janam Ke Kilbikh Dukh utare Gur Naam Dheeou Rin Laathhaa ||1|| Mere Man Bhaj Raam Naam Sabh Arathhaa || Gur Poore Har Naam... Read more

Like Save