Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 20 ਅਗਸਤ 2026

ਅੰਗ: 737
ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥
ਅਰਥ: ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ bਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ॥੧॥ ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ॥੧॥ ਰਹਾਉ॥ (ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ॥੨॥ (ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ। ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ। ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ।੩। ਹੇ ਭਾਈ! ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ। ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ। ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੩।
Like Save

Join the conversation

Loading comments…

Sign in to comment or join the discussion.

More from the community

You may also enjoy these stories

नानक नामु वसै मनि आइ ॥अर्थ: हे नानक! जब परमात्मा का नाम मन में बस जाता

नानक नामु वसै मनि आइ ॥अर्थ: हे नानक! जब परमात्मा का नाम मन में बस जाता है, तो जीवन आत्मिक शांति से भर जाता है।स्रोत: श्री गुरु ग्रंथ साहिब जी: अंग 284

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 08 ਮਾਰਚ 2026

ਅੰਗ: 763ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂ... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 09 ਜੂਨ 2026

ਅੰਗ: 650ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮ... Read more

Like Save

अमृत ​​वेले का हुक्मनामा - 24 दिसंबर 2025

अंग: 626सोरठि महला ५ ॥ गुर अपुने बलिहारी ॥ जिनिपूरन पैज सवारी ॥ मन चिंदिआ फलु पाइआ ॥ प्रभु अपुना सदा धिआइआ ॥१॥ संतहु तिसु बिनुअवरु न कोई ॥ करण कारण प्रभु सोई ॥ रहाउ ॥ प्रभि अपनै वर दीने ॥ सगल जीअ वसि कीने ॥ जन नानक नामु धिआइआ ॥ ता सगले दूखमिटाइआ ॥२॥५॥६९॥अर्थ: हे संत जनों! मै... Read more

Like Save