Back to community
ਸੰਧਿਆ ਵੇਲੇ ਦਾ ਹੁਕਮਨਾਮਾ – 20 ਅਗਸਤ 2026
ਅੰਗ: 619ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ ਅਰਥ: (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ। (ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥ ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ।) ॥ ਰਹਾਉ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ॥੨॥੧੨॥੪੦॥
5 likes
comments
Join the conversation
Nitnama
11 months ago english
Sant janaa mil Har paa-i-aa Har Naamaa rakh ur dhaarmeaning: By keeping the company of saintly beings, one realizes the Divine; therefore hold the Name of the Lord deep within your heart.source: Raag Gauree Mahalla 4 — Ang 169
Nitnama
11 months ago hindi
अंग: 474सलोकु महला २ ॥ चाकरु लगै चाकरी नाले गारबु वादु ॥ गला करे घणेरीआ खसम न पाए सादु ॥ आपु गवाइ सेवा करे ता किछु पाए मानु ॥ नानक जिस नो लगा तिसु मिलै लगा सो परवानु ॥१॥ महला २ ॥ जो जीइ होइ सु उगवै मुह का कहिआ वाउ ॥ बीजे बिखु मंगै अंम्रितु वेखहु एहु निआउ ॥२॥ महला २ ॥ नालि इआ... Read more
Nitnama
6 months ago punjabi
ਅੰਗ: 696ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ... Read more
अंग: 622सोरठि महला ५ ॥ सूख सहज आनंदा ॥ प्रभु मिलिओ मनि भावंदा ॥ पूरै गुरि किरपा धारी ॥ ता गति भई हमारी ॥१॥ हरि की प्रेम भगति मनु लीना ॥ नित बाजे अनहत बीना ॥ रहाउ ॥ हरि चरण की ओट सताणी ॥ सभ चूकी काणि लोकाणी ॥ जगजीवनु दाता पाइआ ॥ हरि रसकि रसकि गुण गाइआ ॥२॥ प्रभ काटिआ जम का फास... Read more
Nitnama
4 months ago english
ang: 673Dhanaasaree Mahalaa 5 ॥ Tum daate Thaakur pratipaalak naaik khasam hamaare ॥ Nimakh nimakh tum hee pratipaalahu ham baarik tumre dhaare ॥1॥ Jihvaa ek kavan gun kaheeai ॥ Besumaar beant Suaamee tero ant na kin hee laheeai ॥1॥ Rahaao ॥ Kot paraadh hamaare khandahu anik... Read more
Loading comments…