Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 23 ਅਗਸਤ 2026

ਅੰਗ: 613
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥
ਅਰਥ: (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨। ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।3। ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ।4।5।16।
Like Save

Join the conversation

Loading comments…

Sign in to comment or join the discussion.

More from the community

You may also enjoy these stories

"ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥" • ਅਰਥ: ਅਸਲੀ ਸੂਰਮਾ (ਬਹਾਦਰ) ਉਹੀ ਪ

"ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥" • ਅਰਥ: ਅਸਲੀ ਸੂਰਮਾ (ਬਹਾਦਰ) ਉਹੀ ਪਛਾਣਿਆ ਜਾਂਦਾ ਹੈ, ਜੋ ਗਰੀਬਾਂ, ਮਜ਼ਲੂਮਾਂ ਅਤੇ ਧਰਮ (ਸੱਚ) ਦੀ ਖਾਤਰ ਲੜਦਾ ਹੈ।

Like Save

संध्या वेले का हुक्मनामा - 11 मई 2026

अंग: 694धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसन... Read more

Like Save

ਮਿਲੁ ਪ੍ਰਭੂ ਤਾਪ ਤਨ ਕਾਟੇ ॥ਅਰਥ: ਹੇ ਮਨ! ਪ੍ਰਭੂ ਨਾਲ ਮਿਲਾਪ ਕਰ, ਉਹ ਤੇਰੇ ਮਨ ਅਤੇ

ਮਿਲੁ ਪ੍ਰਭੂ ਤਾਪ ਤਨ ਕਾਟੇ ॥ਅਰਥ: ਹੇ ਮਨ! ਪ੍ਰਭੂ ਨਾਲ ਮਿਲਾਪ ਕਰ, ਉਹ ਤੇਰੇ ਮਨ ਅਤੇ ਸਰੀਰ ਦੇ ਸਾਰੇ ਦੁੱਖ ਦੂਰ ਕਰੇਗਾ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੧੧੨

Like Save

अमृत ​​वेले का हुक्मनामा - 06 फ़रवरी 2026

अंग: 481बाईस चउपदे तथा पंचपदे आसा स्री कबीर जीउ के तिपदे ८ दुतुके ७ इकतुका १ ੴ सतिगुर प्रसादि बिंदु ते जिनि पिंडु कीआ अगनि कुंड रहाइआ ॥ दस मास माता उदरि राखिआ बहुरि लागी माइआ ॥१॥ प्रानी काहे कउ लोभि लागे रतन जनमु खोइआ ॥ पूरब जनमि करम भूमि बीजु नाही बोइआ ॥१॥ रहाउ ॥ बारिक ते ब... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 18 ਜੁਲਾਈ 2025

ਅੰਗ: 729ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪ... Read more

Like Save