Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 25 ਅਗਸਤ 2026

ਅੰਗ: 618
ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥ सोरठि महला ५ ॥ अंतर की गति तुम ही जानी तुझ ही पाहि निबेरो ॥ बखसि लैहु साहिब प्रभ अपने लाख खते करि फेरो ॥१॥ प्रभ जी तू मेरो ठाकुरु नेरो ॥ हरि चरण सरण मोहि चेरो ॥१॥ रहाउ ॥ बेसुमार बेअंत सुआमी ऊचो गुनी गहेरो ॥ काटि सिलक कीनो अपुनो दासरो तउ नानक कहा निहोरो ॥२॥७॥३५॥
ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।1। ਰਹਾਉ। ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।1। ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ! (ਆਖ—ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।2।7। 35।
Like Save

Join the conversation

Loading comments…

Sign in to comment or join the discussion.

More from the community

You may also enjoy these stories

ਸੰਧਿਆ ਵੇਲੇ ਦਾ ਹੁਕਮਨਾਮਾ – 09 ਨਵੰਬਰ 2026

ਅੰਗ: 675ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧... Read more

Like Save

morning hukamnama - 24 August 2026

ang: 632Sorath Mahalaa 9 || Man Re Prabh Kee Saran Bichaaro || Jeh Simrat Gankaa See Udhharee Taa Ko Jas Ur Dhhaaro ||1|| Rahaau || Attal Bhaeo Dhhrooa Jaa Kai Simran Ar Nirbhai Pad Paaeaa || Dukh Hartaa Eh Bidhh Ko Suaamee Tai Kaahe Bisraaeaa ||1|| Jab Hee Saran Gahee Kirpa... Read more

Like Save

"ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥" • ਅਰਥ: ਹੇ ਮੇਰੇ ਮਨ! ਤੂੰ ਪਰਮਾਤਮ

"ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥" • ਅਰਥ: ਹੇ ਮੇਰੇ ਮਨ! ਤੂੰ ਪਰਮਾਤਮਾ ਦੀ ਜੋਤ (ਰੋਸ਼ਨੀ) ਦਾ ਹੀ ਰੂਪ ਹੈਂ। ਤੂੰ ਆਪਣੇ ਅਸਲ ਮੂਲ (ਜੜ੍ਹ) ਨੂੰ ਪਛਾਣ ਕਿ ਤੂੰ ਕਿੱਥੋਂ ਆਇਆ ਹੈਂ।

Like Save

कहै नानक जिस नो आपि तुठा तिनि अमृत गुर ते पाया ॥੧੩॥अर्थ: नानक कहते हैं

कहै नानक जिस नो आपि तुठा तिनि अमृत गुर ते पाया ॥੧੩॥अर्थ: नानक कहते हैं, जिस पर भगवान प्रसन्न होते हैं, वह गुरु के माध्यम से नाम-अमृत प्राप्त करता है।स्रोत: गुरु ग्रन्थ साहिब : अंग 918

Like Save