Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 25 ਅਗਸਤ 2026

ਅੰਗ: 619
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਅਰਥ: ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਖਾਲਸਾ ਸਥਾਪਨਾ ਦਿਵਸ

ਸੰਨ 1664 ਵਿੱਚ Guru Tegh Bahadur ਜੀ ਨੇ Anandpur Sahib ਵਿੱਚ ਗੁਰਦੁਆਰੇ ਅਤੇ ਨਵੇਂ ਨਗਰ ਦੀ ਉਸਾਰੀ ਕਰਵਾਈ। ਇਹ ਥਾਂ ਆਗੇ ਚੱਲ ਕੇ ਸਿੱਖ ਇਤਿਹਾਸ ਦਾ ਕੇਂਦਰ ਬਣੀ। Guru Gobind Singh ਜੀ ਨੇ ਇੱਥੇ 25 ਸਾਲ ਤੋਂ ਵੱਧ ਸਮਾਂ ਬਿਤਾਇਆ ਅਤੇ ਸਿੱਖ ਕੌਮ ਨੂੰ ਨਵੀਂ ਦਿਸ਼ਾ ਦਿੱਤੀ। 1699 ਵਿੱਚ ਵਿਸਾਖੀ ਦੇ ਪਵਿੱਤਰ ਦਿਨ ਗੁਰੂ ਗੋਬਿੰਦ ਸਿ... Read more

ਖਾਲਸਾ ਸਥਾਪਨਾ ਦਿਵਸ
Like Save

morning hukamnama - 22 December 2025

ang: 608Sorath mehlaa 5 ghar 1 titukay ik-onkaar satgur parsaad || kis hao jaachee kis aaraadhee jaa sabh ko keeta hosee || jo jo deesai vadaa vadayra so so khaakoo ralsee || nirbhau nirankaar bhav khandan sabh sukh nav nidh daysee ||1|| har jiyo teri daati raaja || maanas b... Read more

Like Save