Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 26 ਅਗਸਤ 2026
ਅੰਗ: 703ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਨਾਨਕ ਜੀ! (ਆਖੋ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥
6 likes
comments
Join the conversation
Rimpy saini
6 months ago punjabi
Nitnama
1 month ago punjabi
ਪੰਗਤੀ (Punjabi): ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥ਅਰਥ: ਪ੍ਰਭੂ ਦੇ ਸੇਵਕ ਆਪਣੇ ਮਾਲਕ-ਪ੍ਰਭੂ ਪਾਸੋਂ ਜੋ ਕੁਝ ਮੰਗਦੇ ਹਨ, ਪ੍ਰਭੂ ਉਹੀ ਦਾਤ ਬਖ਼ਸ਼ਦਾ ਹੈ। ਹੇ ਨਾਨਕ! ਪ੍ਰਭੂ ਦਾ ਸੱਚਾ ਸੇਵਕ ਜੋ ਬਚਨ ਆਖਦਾ ਹੈ, ਉਹ ਇਸ ਲੋਕ ਅਤੇ ਪਰਲੋਕ ਦੋਹਾਂ ਵਿੱਚ ਅਟੱਲ ਹੁੰਦ... Read more
Nitnama
1 month ago punjabi
ਅੰਗ: 670ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦ... Read more
Nitnama Eng Ai
11 months ago english
In the freezing nights of the month of Poh, the Tenth Master, Sri Guru Gobind Singh Ji, along with His entire family and thousands of devoted Singh warriors, risked their lives and created a chapter of history unmatched in the world. There is no example anywhere in world his... Read more
Nitnama
9 months ago punjabi
ਅੰਗ: 866ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ... Read more
Loading comments…