Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 30 ਅਗਸਤ 2026

ਅੰਗ: 676
ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥
ਅਰਥ: ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਸੰਤ ਜਨ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ- ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ॥ ਰਹਾਉ ॥ ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ ॥੨॥ ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ, ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ॥੩॥ ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ, ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ॥੪॥੨॥੨੩॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਸੰਧਿਆ ਵੇਲੇ ਦਾ ਹੁਕਮਨਾਮਾ – 29 ਨਵੰਬਰ 2025

ਅੰਗ: 611ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰ... Read more

Like Save

The Morcha Of Jaiton (Faridkot)

The Jaito Morcha holds a very significant place in Sikh history. If it is said that the Jaito Morcha laid the foundation for India’s freedom, it would not be an exaggeration. In Jaito, located in Faridkot district, the annual Jor Mela is being held at Gurdwara Shaheed Ganj T... Read more

The Morcha Of Jaiton (Faridkot)
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 27 ਸਤੰਬਰ 2025

ਅੰਗ: 730ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋ... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 22 ਮਈ 2026

ਅੰਗ: 671ਧਨਾਸਰੀ ਮਃ ੫ ॥ ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥ ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥ ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥ ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗ... Read more

Like Save