Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 31 ਅਗਸਤ 2026

ਅੰਗ: 692
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ – ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ – ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਸੰਧਿਆ ਵੇਲੇ ਦਾ ਹੁਕਮਨਾਮਾ – 13 ਜੁਲਾਈ 2025

ਅੰਗ: 708ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿ... Read more

Like Save

evening hukamnama - 17 July 2026

ang: 694Patit Paavan Maadhau birad teraa ॥ Dhann te vai mun jan jin dhiaaio Har Prabh meraa ॥1॥ Merai maathai laagee le dhoor Gobind charnan kee ॥ Sur nar mun jan tinhoo te door ॥1॥ Rahaao ॥ Deen kaa dayaal Maadhau garab parahaaree ॥ Charan saran Naamaa bal tihaaree ॥2॥5॥mea... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 30 ਦਸੰਬਰ 2025

ਅੰਗ: 501ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇ... Read more

Like Save