Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 02 ਸਤੰਬਰ 2026

ਅੰਗ: 715
ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥
ਅਰਥ: ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ-ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ॥ ਰਹਾਉ॥ (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ॥੧॥ ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ ॥੨॥੨॥੧੯॥
Like Save

Join the conversation

Loading comments…

Sign in to comment or join the discussion.

More from the community

You may also enjoy these stories

सभना जीआ का इकु दाता सो मै विसरि न जाईअर्थ: सभी जीवों को देने वाला एक

सभना जीआ का इकु दाता सो मै विसरि न जाईअर्थ: सभी जीवों को देने वाला एक ही प्रभु है। मेरी अरदास है कि वह दाता मुझे कभी न भूले।स्रोत: श्री गुरु ग्रंथ साहिब जी — अंग: 2

Like Save

शहीदी दिवस बाबा दीप सिंह जी

शहीदी बाबा दीप सिंह जी – आइए, बाबा जी के इतिहास पर एक संक्षिप्त दृष्टि डालें सिख कौम के महान सेनापति और स्वाभिमानी योद्धा बाबा दीप सिंह जी का जन्म 26 जनवरी को माता जीउणी जी की कोख से पिता भाई भगतू जी के घर, गाँव पहूविंड में हुआ। माता-पिता ने बालक का नाम दीपा रखा। जब आप 18 वर... Read more

शहीदी दिवस बाबा दीप सिंह जी
Like Save

ਰਾਖਾ ਏਕੁ ਹਮਾਰਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ਅਰਥ: ਹੇ ਭਾਈ! ਜਦੋਂ

ਰਾਖਾ ਏਕੁ ਹਮਾਰਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ਅਰਥ: ਹੇ ਭਾਈ! ਜਦੋਂ ਕੋਈ ਮਨੁੱਖ ਇਉਂ ਸਮਝ ਲੈਂਦਾ ਹੈ (ਕਿ ਪਰਮਾਤਮਾ ਹੀ ਸਭ ਦਾ ਰਾਖਾ ਹੈ) ਤਦੋਂ ਉਸ ਨੂੰ ਕਿਸੇ ਕਿਸਮ ਦਾ ਕੋਈ (ਮੌਤ ਆਦਿਕ ਦਾ) ਡਰ ਪੋਹ ਨਹੀਂ ਸਕਦਾ; ਉਹ ਉਠਦਾ ਬੈਠਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ ।੧ ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 1136

Like Save

morning hukamnama - 10 October 2026

ang: 685Dhanaasaree Mahalaa 1 Ghar 2 Ashtapadeeaa ॥ Ik Oankaar Satigur Prasaad ॥ Gur saagar ratnee bharpoore ॥ Amrit sant chugeh nahee doore ॥ Har ras chog chugeh Prabh bhaavai ॥ Sarvar meh hans Praanpat paavai ॥1॥ Kiaa bag bapurraa chhaprree naae ॥ Keecharr doobai mail na j... Read more

Like Save