Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 03 ਸਤੰਬਰ 2026
ਅੰਗ: 694
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
9 likes
comments
Join the conversation
Nitnama
punjabi
ਅੰਗ: 608ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇ... Read more
Ramandeep singh
punjabi
ਅਕਾਲੀ ਬਾਬਾ ਹਨੂੰਮਾਨ ਸਿੰਘ ਜੀ(1755-1845), ਬੁੱਢਾ ਦਲ ਦੇ 7ਵੇਂ ਆਗੂ, ਬਾਬਾ ਗਰਜਾ ਸਿੰਘ ਜੀ ਅਤੇ ਮਾਤਾ ਹਰਨਾਮ ਕੌਰ ਜੀ ਦੀ ਕੁੱਖੋਂ ਨਵੰਬਰ 1755 ਨੂੰ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਨੇੜੇ ਪਿੰਡ ਨੌਰੰਗ ਸਿੰਘ ਵਾਲਾ ਵਿਖੇ ਪੈਦਾ ਹੋਏ। . ਬਾਬਾ ਜੀ ਨੇ ਅਕਾਲੀ ਬਾਬਾ ਨੈਣਾ ਸਿੰਘ ਜੀ ਅਤੇ ਅਕਾਲੀ ਬਾਬਾ ਫੂਲਾ ਸਿੰਘ ਜੀ (ਬੁੱਢਾ... Read more
Pargat Singh Gil
punjabi
Harmanpreet singh
punjabi
🙏ਸ੍ਰੀ ਫ਼ਤਿਹਗੜ੍ਹ ਸਾਹਿਬ 🙏 🙏ਧੰਨ ਬਾਬਾ ਜੋਰਾਵਰ ਸਿੰਘ ਜੀ 🙏 🙏ਧੰਨ ਬਾਬਾ ਫ਼ਤਿਹ ਸਿੰਘ ਜੀ 🙏 🙏ਧੰਨ ਜਗਤ ਮਾਤਾ ਗੁਜਰੀ ਜੀ 🙏
Nitnama
english
Nām ke dhāre koṭ brahmaṇḍ.meaning: Millions of universes are sustained by the support of the Divine Name.source: Sri Guru Granth Sahib Ji: Ang 284
Loading comments…