Back to community
ਸੰਧਿਆ ਵੇਲੇ ਦਾ ਹੁਕਮਨਾਮਾ – 04 ਸਤੰਬਰ 2026
ਅੰਗ: 659ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥ ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥ ਅਰਥ: ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ। ਇਸ ਰਤਨ ਨੂੰ ਜੇ ਅਨੇਕਾਂ ਜਤਨ ਕਰ ਕੇ ਭੀ ਹਿਰਦੇ ਵਿਚ (ਗੁਪਤ) ਰੱਖਏ, ਤਾਂ ਭੀ ਲੁਕਾਇਆਂ ਇਹ ਲੁਕਦਾ ਨਹੀਂ।੧। (ਉਂਞ ਉਹ ਸੁਆਦ) ਦੱਸਿਆ ਨਹੀਂ ਜਾ ਸਕਦਾ (ਜੋ) ਪਰਮਾਤਮਾ ਦੇ ਗੁਣ ਗਾਉਂਦਿਆਂ (ਆਉਂਦਾ ਹੈ) , ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਠਿਆਈ (ਦਾ ਸੁਆਦ ਕਿਸੇ ਹੋਰ ਨੂੰ ਪਤਾ ਨਹੀਂ ਲੱਗ ਸਕਦਾ, ਗੁੰਗਾ ਦੱਸ ਨਹੀਂ ਸਕਦਾ) ।੧।ਰਹਾਉ। (ਇਹ ਰਤਨ-ਨਾਮ) ਜਪਦਿਆਂ ਜੀਭ ਨੂੰ ਸੁਖ ਮਿਲਦਾ ਹੈ, ਸੁਣਦਿਆਂ ਕੰਨਾਂ ਨੂੰ ਸੁਖ ਮਿਲਦਾ ਹੈ ਤੇ ਚੇਤਦਿਆਂ ਚਿੱਤ ਨੂੰ ਸੁਖ ਪ੍ਰਾਪਤ ਹੁੰਦਾ ਹੈ। ਹੇ ਭੀਖਨ! ਤੂੰ ਭੀ) ਆਖ-(ਇਹ ਨਾਮ ਸਿਮਰਦਿਆਂ) ਮੇਰੀਆਂ ਦੋਹਾਂ ਅੱਖਾਂ ਵਿਚ (ਐਸੀ) ਠੰਢ ਪਈ ਹੈ ਕਿ ਮੈਂ ਜਿੱਧਰ ਤੱਕਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ।੨।੨।
2 likes
comments
Join the conversation
Kaur_Jot
5 months ago punjabi
Nitnama
2 months ago punjabi
ਅੰਗ: 656ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥ ਕਹਤੁ ਕਬੀਰੁ ਕੋਈ ਨਹੀ ਤੇਰਾ... Read more
Nitnama Eng Ai
1 year ago english
GURUDWARA SHRI THADA SAHIB PATSHAHI CHEVIN SAHIB is situated in the village Singhpura, Distt Baramulla of Jammu & Kashmir. After fulfilling the wish of Mai Bhag Bhari at Srinagar, SHRI GURU HARGOBIND SAHIB JI came here. A old Muslim Saint Bahlor Shah lived here. He served GU... Read more
Nitnama
7 months ago punjabi
ਅੰਗ: 656ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ... Read more
Nitnama
1 month ago punjabi
ਨਿਮਾਣੇ ਕਉ ਪ੍ਰਭ ਦੇਤੋ ਮਾਨੁ ॥ ਮੂੜ ਮੁਗਧੁ ਹੋਇ ਚਤੁਰ ਸੁਗਿਆਨੁ ॥ਅਰਥ: ਹੇ ਪ੍ਰਭੂ! ਤੂੰ ਨਿਮਾਣੇ ਮਨੁੱਖ ਨੂੰ ਮਾਣ-ਸਤਿਕਾਰ ਬਖ਼ਸ਼ਦਾ ਹੈਂ। ਤੇਰੀ ਕਿਰਪਾ ਨਾਲ ਮੂਰਖ ਅਤੇ ਅਗਿਆਨੀ ਮਨੁੱਖ ਵੀ ਸਿਆਣਾ ਅਤੇ ਗਿਆਨਵਾਨ ਹੋ ਜਾਂਦਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 1146
Loading comments…