Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 05 ਸਤੰਬਰ 2026
ਅੰਗ: 711ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ॥੧॥ (ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਹੇ ਨਾਨਕ ਜੀ! (ਆਖੋ-) ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ॥੨॥੨॥
9 likes
comments
Join the conversation
Harjit Singh
4 months ago punjabi
Nitnama
8 months ago english
ang: 648Salok Mahala 3 ॥ Nanak naavahu ghuthiaa halat palat sabh jaai ॥ Jap tap sanjam sabh hir laiaa muthee doojai bhaai ॥ Jam dar badhe maareeahi bahutee milai sajaai ॥1॥ Mahala 3 ॥ Santaa naal vair kamaavde dushtaa naal moh piaar ॥ Agai pichhai sukh nahee mar jameh vaaro... Read more
Nitnama
6 months ago hindi
अंग: 703जैतसरी महला ९ ॥ हरि जू राखि लेहु पति मेरी ॥ जम को त्रास भइओ उर अंतरि सरनि गही किरपा निधि तेरी ॥१॥ रहाउ ॥ महा पतित मुगध लोभी फुनि करत पाप अब हारा ॥ भै मरबे को बिसरत नाहिन तिह चिंता तनु जारा ॥१॥ कीए उपाव मुकति के कारनि दह दिसि कउ उठि धाइआ ॥ घट ही भीतरि बसै निरंजनु ता क... Read more
ਬੁਰੇ ਸਮੇਂ ਚੋਂ ਗੁਜ਼ਰ ਰਹੇ ਹੋ, ਤਾਂ ਪ੍ਰਮਾਤਮਾ ਅੱਗੇ ਅਰਦਾਸ ਕਰੋ, ਜਦੋਂ ਸਾਰੇ ਇਕੱਲਾ ਛੱਡ ਜਾਂਦੇ ਨੇ, ਉਦੋਂ ਮਾਲਕ ਹੀ ਬਾਂਹ ਫੜਦਾ ਹੈ! ਵਾਹਿਗੁਰੂ ਜੀ 🙏
Nitnama Hindi Ai
11 months ago hindi
जब इन दिनों में श्री आनंदपुर साहिब में आठ महीनों तक घेरा पड़ा और खाने-पीने का सामान समाप्त हो गया, तब पातशाह जी का यह प्रिय घोड़ा भी भूख से तड़प-तड़प कर प्राण त्याग गया। दसमेश जी को नीले के शाह असवार के रूप में जाना जाता है और उनका यह स्वरूप जन-मानस में गहराई से बस गया है— न... Read more
Loading comments…