Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 09 ਸਤੰਬਰ 2026

ਅੰਗ: 623
ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥
ਅਰਥ: (ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧। ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ। ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩। ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭।
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 08 मई 2026

अंग: 619सोरठि महला ५ ॥ हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४... Read more

Like Save

ਜਨਮ ਦਿਹਾੜਾ ਸ਼ਹੀਦ ਭਾਈ ਸਾਹਿਬ ਭਾਈ ਮਹਾਰਾਜ ਸਿੰਘ ਜੀ ਨੌਰੰਗਾਬਾਦ

13 ਜਨਵਰੀ ਜਨਮ ਦਿਹਾੜਾ ਸ਼ਹੀਦ ਭਾਈ ਸਾਹਿਬ ਭਾਈ ਮਹਾਰਾਜ ਸਿੰਘ ਜੀ ਨੌਰੰਗਾਬਾਦ ਦਾ ਆਉ ਝਾਤ ਮਾਰੀਏ ਭਾਈ ਸਾਹਿਬ ਦੇ ਜੀਵਨ ਕਾਲ ਤੇ ਜੀ । ਸਿੱਖ ਕੌਮ ਨੂੰ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਦਿਤੀਆਂ 85 % ਕੁਰਬਾਨੀਆਂ ਦਾ ਮਾਣ ਹਾਸਲ ਹੈ ਜਦ ਕਿ ਸਿਖ ਕੌਮ ਦੀ ਗਿਣਤੀ ਭਾਰਤ ਵਿਚ ਸਿਰਫ 2% ਦੇ ਲਗਪਗ ਹੈ । ਮੁਗਲਾਂ ਨੂੰ ਕੱਢਣ ਵਾਸਤੇ ਗੁਰੂ ਸਾਹਿਬਾਨ ਤ... Read more

ਜਨਮ ਦਿਹਾੜਾ ਸ਼ਹੀਦ ਭਾਈ ਸਾਹਿਬ ਭਾਈ ਮਹਾਰਾਜ ਸਿੰਘ ਜੀ ਨੌਰੰਗਾਬਾਦ
Like Save

ਭੈ ਵਿਚਿ ਪਵਣੁ ਵਹੈ ਸਦਵਾਉ ॥ਅਰਥ: ਪਰਮਾਤਮਾ ਦੇ ਭੈ (ਆਦਰ) ਵਿੱਚ ਹੀ ਹਵਾ ਸਦਾ ਵਗਦੀ

ਭੈ ਵਿਚਿ ਪਵਣੁ ਵਹੈ ਸਦਵਾਉ ॥ਅਰਥ: ਪਰਮਾਤਮਾ ਦੇ ਭੈ (ਆਦਰ) ਵਿੱਚ ਹੀ ਹਵਾ ਸਦਾ ਵਗਦੀ ਰਹਿੰਦੀ ਹੈ ਅਤੇ ਸਾਰੀ ਸ੍ਰਿਸ਼ਟੀ ਉਸ ਦੀ ਮਰਜ਼ੀ ਨਾਲ ਚੱਲਦੀ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ 8

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 15 ਨਵੰਬਰ 2026

ਅੰਗ: 636ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ... Read more

Like Save