Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 10 ਸਤੰਬਰ 2026

ਅੰਗ: 626
ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥
ਅਰਥ: ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ॥੨॥੬॥੭੦॥
Like Save

Join the conversation

Loading comments…

Sign in to comment or join the discussion.

More from the community

You may also enjoy these stories

morning hukamnama - 30 October 2025

ang: 686Dhanaasree Mahalla 1 ॥ Sahaj milai miliaa parvaan ॥ Naa tis maran na aavan jaan ॥ Thaakur meh daas daas meh soe ॥ Jah dekhaa tah avar na koe ॥1॥ Gurmukh bhagat sahaj ghar paaeeai ॥ Bin Gur bhetay mar aaeeai jaaeeai ॥1॥ Rahaao ॥ So Gur karo je saach drirraavai ॥ Akath... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 19 ਅਗਸਤ 2026

ਅੰਗ: 598ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸ... Read more

Like Save

अमृत ​​वेले का हुक्मनामा - 04 दिसंबर 2025

अंग: 686धनासरी महला ५ घरु ६ असटपदी ੴ सतिगुर प्रसादि ॥ जो जो जूनी आइओ तिह तिह उरझाइओ माणस जनमु संजोगि पाइआ ॥ ताकी है ओट साध राखहु दे करि हाथ करि किरपा मेलहु हरि राइआ ॥१॥ अनिक जनम भ्रमि थिति नही पाई ॥ करउ सेवा गुर लागउ चरन गोविंद जी का मारगु देहु जी बताई ॥१॥ रहाउ ॥ अनिक उपाव क... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 15 ਮਾਰਚ 2026

ਅੰਗ: 813ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨ਅਰਥ: ਹੇ ਭਾਈ! (ਉਹਨਾਂ ਸੰਤ ਜਨਾਂ ਦੇ ਪੈਰ) ਪਰਸਿ... Read more

Like Save

ਗੁਰੂ ਰਾਮਦਾਸ ਜੀ ਦੀ ਕਲਮ ਉਹ ਨਸੀਬ ਵੀ ਲਿਖ ਦਿੰਦੀ ਆ ਜਿਸਦੀ ਤੁਸੀਂ ਜ਼ਿੰਦਗੀ ਵਿੱਚ

ਗੁਰੂ ਰਾਮਦਾਸ ਜੀ ਦੀ ਕਲਮ ਉਹ ਨਸੀਬ ਵੀ ਲਿਖ ਦਿੰਦੀ ਆ ਜਿਸਦੀ ਤੁਸੀਂ ਜ਼ਿੰਦਗੀ ਵਿੱਚ ਹਿੰਮਤ ਹਾਰੀ ਬੈਠੇ ਹੁੰਦੇ ਹੋ ਲਿਖੋ ਜੀ ਵਾਹਿਗੁਰੂ

Like Save