Back to community
ਸੰਧਿਆ ਵੇਲੇ ਦਾ ਹੁਕਮਨਾਮਾ – 11 ਅਕਤੂਬਰ 2025
ਅੰਗ: 694ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
0 likes
comments
Join the conversation
Nitnama
2 days ago punjabi
ਅੰਗ: 611ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰ... Read more
Nitnama
1 year ago english
ang: 623Sorath Mahalla 5 ॥ Vich kartaa purakh khaloa ॥ Vaal na vinga hoaa ॥ Majan gur aandaa raase ॥ Jap har har kilvikh naase ॥1॥ Santahu Raamdaas sarovar neekaa ॥ Jo naavai so kul taraavai udhaar hoaa hai jee kaa ॥1॥ Rahaao ॥ Jai jai kaar jag gaavai ॥ Man chindiarre fal pa... Read more
Nitnama
10 months ago english
ang: 508Goojaree kee Vaar Mahalaa 3 Sikandar Biraahim kee Vaar kee dhunee gaaunee Ik Oankaar Satgur Prasaad ॥ Salok Mahalaa 3 ॥ Eh jagat mamtaa muaa jeevan kee bidh naah ॥ Gur kai bhaanai jo chalai taa jeevan padvee paah ॥ Oe sadaa sadaa jan jeevate jo Har charanee chit laah... Read more
Rajwant kaur
4 months ago punjabi
🌸ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ🌸
Nitnama
4 months ago punjabi
ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥ਅਰਥ: ਹੇ ਪ੍ਰਭੂ, ਜੋ ਕੁਝ ਤੈਨੂੰ ਚੰਗਾ ਲੱਗਦਾ ਹੈ, ਉਹੀ ਮੇਰੇ ਲਈ ਭਲਾ ਹੈ। ਨਾਨਕ ਦੀ ਸਿਰਫ਼ ਇਹੀ ਅਰਦਾਸ ਹੈ ਕਿ ਮੈਂ ਤੇਰੀ ਰਜ਼ਾ ਵਿੱਚ ਰਹਾਂ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ: 795
Loading comments…