Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 14 ਸਤੰਬਰ 2026

ਅੰਗ: 671
ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥
ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ – ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ॥੧॥ ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਜੀ ਆਖਦੇ ਹਨ – (ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ ? ॥੨॥੨॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 13 ਮਾਰਚ 2026

ਅੰਗ: 694ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ... Read more

Like Save

ਸਤਿਗੁਰ ਸੇਵਿ ਸੁਖੁ ਹੋਵੈ ਅੰਤਿ ਮਿਲੈ ਵਡਿਆਈ ॥ਅਰਥ: ਸਤਿਗੁਰੂ ਦੀ ਸੇਵਾ ਕਰਨ ਨਾਲ ਮਨ

ਸਤਿਗੁਰ ਸੇਵਿ ਸੁਖੁ ਹੋਵੈ ਅੰਤਿ ਮਿਲੈ ਵਡਿਆਈ ॥ਅਰਥ: ਸਤਿਗੁਰੂ ਦੀ ਸੇਵਾ ਕਰਨ ਨਾਲ ਮਨੁੱਖ ਨੂੰ ਸੱਚਾ ਸੁਖ ਮਿਲਦਾ ਹੈ ਤੇ ਆਖ਼ਰ ਵਿੱਚ ਵੱਡੀ ਇੱਜ਼ਤ ਪ੍ਰਾਪਤ ਹੁੰਦੀ ਹੈ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ — ਅੰਗ 36

Like Save

morning hukamnama - 30 October 2025

ang: 686Dhanaasree Mahalla 1 ॥ Sahaj milai miliaa parvaan ॥ Naa tis maran na aavan jaan ॥ Thaakur meh daas daas meh soe ॥ Jah dekhaa tah avar na koe ॥1॥ Gurmukh bhagat sahaj ghar paaeeai ॥ Bin Gur bhetay mar aaeeai jaaeeai ॥1॥ Rahaao ॥ So Gur karo je saach drirraavai ॥ Akath... Read more

Like Save