Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 15 ਸਤੰਬਰ 2026

ਅੰਗ: 659
ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥ ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥
ਅਰਥ: ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ। ਇਸ ਰਤਨ ਨੂੰ ਜੇ ਅਨੇਕਾਂ ਜਤਨ ਕਰ ਕੇ ਭੀ ਹਿਰਦੇ ਵਿਚ (ਗੁਪਤ) ਰੱਖਏ, ਤਾਂ ਭੀ ਲੁਕਾਇਆਂ ਇਹ ਲੁਕਦਾ ਨਹੀਂ।੧। (ਉਂਞ ਉਹ ਸੁਆਦ) ਦੱਸਿਆ ਨਹੀਂ ਜਾ ਸਕਦਾ (ਜੋ) ਪਰਮਾਤਮਾ ਦੇ ਗੁਣ ਗਾਉਂਦਿਆਂ (ਆਉਂਦਾ ਹੈ) , ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਠਿਆਈ (ਦਾ ਸੁਆਦ ਕਿਸੇ ਹੋਰ ਨੂੰ ਪਤਾ ਨਹੀਂ ਲੱਗ ਸਕਦਾ, ਗੁੰਗਾ ਦੱਸ ਨਹੀਂ ਸਕਦਾ) ।੧।ਰਹਾਉ। (ਇਹ ਰਤਨ-ਨਾਮ) ਜਪਦਿਆਂ ਜੀਭ ਨੂੰ ਸੁਖ ਮਿਲਦਾ ਹੈ, ਸੁਣਦਿਆਂ ਕੰਨਾਂ ਨੂੰ ਸੁਖ ਮਿਲਦਾ ਹੈ ਤੇ ਚੇਤਦਿਆਂ ਚਿੱਤ ਨੂੰ ਸੁਖ ਪ੍ਰਾਪਤ ਹੁੰਦਾ ਹੈ। ਹੇ ਭੀਖਨ! ਤੂੰ ਭੀ) ਆਖ-(ਇਹ ਨਾਮ ਸਿਮਰਦਿਆਂ) ਮੇਰੀਆਂ ਦੋਹਾਂ ਅੱਖਾਂ ਵਿਚ (ਐਸੀ) ਠੰਢ ਪਈ ਹੈ ਕਿ ਮੈਂ ਜਿੱਧਰ ਤੱਕਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ।੨।੨।
Like Save

Join the conversation

Loading comments…

Sign in to comment or join the discussion.

More from the community

You may also enjoy these stories

ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ਅਰਥ: ਪ੍ਰਭੂ ਦੀ ਸ

ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ਅਰਥ: ਪ੍ਰਭੂ ਦੀ ਸਿਫ਼ਤ-ਸਾਲਾਹ ਗਾਉਣੀ, ਸੁਣਨੀ ਅਤੇ ਆਪਣੇ ਮਨ ਵਿੱਚ ਉਸ ਲਈ ਪਿਆਰ ਵਸਾਉਣਾ ਚਾਹੀਦਾ ਹੈ। ਇਸ ਤਰ੍ਹਾਂ ਮਨੁੱਖ ਦੇ ਦੁੱਖ ਦੂਰ ਹੁੰਦੇ ਹਨ ਅਤੇ ਉਸ ਦੇ ਹਿਰਦੇ ਵਿੱਚ ਆਤਮਕ ਸੁਖ ਤੇ ਸ਼ਾਂਤੀ ਆ ਵੱਸਦੀ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 2

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 01 ਮਈ 2026

ਅੰਗ: 658ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸ... Read more

Like Save