Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 16 ਸਤੰਬਰ 2026

ਅੰਗ: 497
ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥
ਅਰਥ: ਮੈਂ ਜਿਸ ਭੀ ਮਨੁੱਖ ਕੋਲ (ਆਪਣੇ ਦੁੱਖ ਦੀ) ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ (ਉਹ ਮੇਰਾ ਦੁੱਖ ਕੀਹ ਨਿਵਿਰਤ ਕਰੇ?)। ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (-ਭਰਿਆ ਸੰਸਾਰ-) ਸਮੁੰਦਰ ਪਾਰ ਕੀਤਾ ਹੈ ॥੧॥ ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ (ਕਿਸੇ ਦਾ) ਦੁੱਖ ਪੀੜ ਕੱਟ ਨਹੀਂ ਸਕਦਾ। ਪਰਮਾਤਮਾ (ਦਾ ਆਦਰਾ) ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ ॥੧॥ ਰਹਾਉ॥ ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸਜਣ ਰਿਸ਼ਤੇਦਾਰ (ਦੁੱਖਾਂ ਦੀ ਨਿਵਿਰਤੀ ਵਾਸਤੇ) ਕਿਸੇ ਭੀ ਕੰਮ ਨਹੀਂ ਆ ਸਕਦੇ। ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸ੍ਰੇਸ਼ਟ (ਜਾਣੋ), ਉਸ ਦੀ ਸੰਗਤ ਵਿਚ ਰਿਹਾਂ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ ॥੨॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਸਭਨਾ ਜੀਆ ਕਾ ਇਕੁ ਦਾਤਾ ॥ ਸੋ ਮੈ ਵਿਸਰਿ ਨ ਜਾਈ ॥ਅਰਥ: ਸਾਰੇ ਜੀਵਾਂ ਦਾ ਦਾਤਾ ਕੇਵਲ

ਸਭਨਾ ਜੀਆ ਕਾ ਇਕੁ ਦਾਤਾ ॥ ਸੋ ਮੈ ਵਿਸਰਿ ਨ ਜਾਈ ॥ਅਰਥ: ਸਾਰੇ ਜੀਵਾਂ ਦਾ ਦਾਤਾ ਕੇਵਲ ਇੱਕ ਪਰਮਾਤਮਾ ਹੈ। ਮੇਰੀ ਇਹੀ ਅਰਦਾਸ ਹੈ ਕਿ ਉਹ ਮੈਨੂੰ ਕਦੇ ਵੀ ਨਾ ਭੁੱਲੇ ਅਤੇ ਨਾ ਹੀ ਮੈਂ ਉਸ ਨੂੰ ਕਦੇ ਭੁੱਲਾਂ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ — ਅੰਗ: ੨

Like Save

ਸ਼ਹੀਦੀ ਦਿਹਾੜਾ ਭਾਈ ਤਾਰੂ ਸਿੰਘ ਜੀ

ਭਾਈ ਤਾਰੂ ਸਿੰਘ ਜੀ ਪਿੰਡ ਪੂਲੇ (ਜਿਲ੍ਹਾ ਅੰਮ੍ਰਿਤਸਰ ) ਦੇ ਰਹਿਣ ਵਾਲੇ ਸੀ। ਖੇਤੀਬਾੜੀ ਕਰਨੀ ਤੇ ਹਰ ਆਏ ਗਏ ਲੋੜਵੰਦਾਂ ਦੀ ਸੇਵਾ ਕਰਨੀ। ਹਕੂਮਤ ਦੇ ਜੁਲਮਾ ਕਰਕੇ ਜੋ ਸਿੰਘ ਵੱਸੋ ਤੋਂ ਦੂਰ ਜੰਗਲਾਂ ਚ ਰਹਿੰਦੇ ਸੀ , ਵੇਲੇ ਕੁਵੇਲੇ ਉਨ੍ਹਾਂ ਤੱਕ ਵੀ ਰਸਤ ਪਾਣੀ ਪਹੁੰਚਾ ਦੇਣਾ। ਕਈ ਵਾਰ ਰਾਤ ਬਰਾਤੇ ਸਿੰਘ ਘਰ ਆ-ਕੇ ਵੀ ਪ੍ਰਸ਼ਾਦਾ ਛਕ ਜਾਂਦੇ। ਇ... Read more

ਸ਼ਹੀਦੀ ਦਿਹਾੜਾ ਭਾਈ ਤਾਰੂ ਸਿੰਘ ਜੀ
Like Save

संध्या वेले का हुक्मनामा - 19 मार्च 2026

अंग: 648सलोकु मः ३ ॥ नानक नावहु घुथिआ हलतु पलतु सभु जाइ ॥ जपु तपु संजमु सभु हिरि लइआ मुठी दूजै भाइ ॥ जम दरि बधे मारीअहि बहुती मिलै सजाइ ॥१॥ मः ३ ॥ संता नालि वैरु कमावदे दुसटा नालि मोहु पिआरु ॥ अगै पिछै सुखु नही मरि जमहि वारो वार ॥ त्रिसना कदे न बुझई दुबिधा होइ खुआरु ॥ मुह का... Read more

Like Save