Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 16 ਸਤੰਬਰ 2026

ਅੰਗ: 708
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥
ਅਰਥ: ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 02 ਅਕਤੂਬਰ 2026

ਅੰਗ: 725ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥... Read more

Like Save

Prabh Kai Simran Har Gun Banee ॥ Prabh Kai Simran Sahaj Samaanee ॥mean

Prabh Kai Simran Har Gun Banee ॥ Prabh Kai Simran Sahaj Samaanee ॥meaning: One who remembers the Lord naturally speaks of His virtues. Through remembrance, one becomes absorbed in a state of spiritual poise and union with God.source: Sri Guru Granth Sahib Ji — Ang: 263

Like Save

"ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥" • ਅਰਥ: ਜੋ ਵੀ ਚੀਜ਼ ਪੈਦਾ ਹੋਈ ਹੈ

"ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥" • ਅਰਥ: ਜੋ ਵੀ ਚੀਜ਼ ਪੈਦਾ ਹੋਈ ਹੈ, ਉਸਨੇ ਇੱਕ ਦਿਨ ਨਾਸ਼ ਹੋਣਾ ਹੀ ਹੈ; ਭਾਵੇਂ ਅੱਜ ਹੋ ਜਾਵੇ ਜਾਂ ਕੱਲ੍ਹ। (ਇਸ ਲਈ ਸੰਸਾਰਕ ਚੀਜ਼ਾਂ ਦਾ ਮੋਹ ਨਹੀਂ ਕਰਨਾ ਚਾਹੀਦਾ)।

Like Save

evening hukamnama - 10 February 2026

ang: 630Sorath Mahalaa 5 ॥ Naal Naraain mere ॥ Jamdoot na aavai nerai ॥ Kanth laae Prabh raakhai ॥ Satigur kee sach saakhai ॥1॥ Gur poore pooree keetee ॥ Dusman maar vidaare sagle daas kau sumat deetee ॥1॥ Rahaao ॥ Prabh sagle thaan vasaae ॥ Sukhi saand phir aae ॥ Naanak Pra... Read more

Like Save