Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 17 ਸਤੰਬਰ 2026

ਅੰਗ: 682
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਅਰਥ: ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 16 ਅਕਤੂਬਰ 2025

ਅੰਗ: 637ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ... Read more

Like Save

दुखु दारू सुखु रोगु भइआ जा सुखु तामि न होई ॥ तूं करता करणा मै नाही जा

दुखु दारू सुखु रोगु भइआ जा सुखु तामि न होई ॥ तूं करता करणा मै नाही जा हउ करी न होई ॥१॥अर्थ: दुख कई बार मनुष्य को प्रभु की ओर मोड़कर औषधि बन जाता है, जबकि सुख में मनुष्य प्रभु को भूलकर आध्यात्मिक रोगी हो सकता है। हे प्रभु! वास्तविक कर्ता आप ही हैं; मेरे अपने बल से कुछ नहीं हो... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 13 ਅਪ੍ਰੈਲ 2026

ਅੰਗ: 809ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥ ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥ ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥ ਜਾ ਕੈ ਕੀਐ ਸ੍ਰਮੁ ਕਰੈ ਤੇ ਬੈ... Read more

Like Save

morning hukamnama - 15 March 2026

ang: 813Bilaaval Mahala 5 ॥ Mahaa tapat te bhaee saant parasat paap naathe ॥ Andh koop meh galat the kaadhe de haathe ॥1॥ Oe hamaare saajnaa ham un kee ren ॥ Jin bhetat hovat sukhee jeea daan den ॥1॥ Rahao ॥ Paraa poorablaa lekhiaa miliaa ab aai ॥ Basat sang Har saadh kai po... Read more

Like Save

सतिगुरु मेरा सदा सदा ना आवै ना जाइ ॥ ओहु अबिनासी पुरखु है सभ महि रहिआ

सतिगुरु मेरा सदा सदा ना आवै ना जाइ ॥ ओहु अबिनासी पुरखु है सभ महि रहिआ समाइ ॥१३॥अर्थ: मेरा सतिगुरु सदा कायम रहने वाला है; वह जन्म और मृत्यु के अधीन नहीं है। वह अविनाशी प्रभु है, जो सभी जीवों और समस्त सृष्टि में व्याप्त है।स्रोत: श्री गुरु ग्रंथ साहिब जी : अंग 759

Like Save