Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 20 ਸਤੰਬਰ 2026
ਅੰਗ: 694ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
9 likes
comments
Join the conversation
Nitnama Hindi Ai
11 months ago hindi
श्री आनंदपुर साहिब छोड़ते समय, सरसा नदी पार करते हुए श्री गुरु गोबिंद सिंह जी का पूरा परिवार बिछड़ गया। माता गुजरी जी अपने दो छोटे पौत्र—साहिबज़ादा ज़ोरावर सिंह और साहिबज़ादा फ़तेह सिंह—के साथ श्री गुरु गोबिंद सिंह जी तथा उनके दो बड़े साहिबज़ादों से अलग हो गए। सरसा नदी पार क... Read more
Raman Kaur
11 months ago punjabi
ਅੱਜ ਐਤਵਾਰ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਚੁਪਹਿਰੇ ਦਾ ਦਿਨ ਹੈ ਵਾਹਿਗੁਰੂ ਜੀ , ਸਾਰੀ ਸੰਗਤ 2 ਸੈਕੰਡ ਕੱਢ ਕੇ ਵਾਹਿਗੁਰੂ ਲਿਖ ਕੇ ਹਾਜ਼ਰੀ ਜਰੂਰ ਲਗਵਾਓ ਜੀ। ਵਾਹਿਗੁਰੂ ਜੀ
Kaur Preet
6 months ago punjabi
ਬਠਿੰਡਾ ਜ਼ਿਲ੍ਹੇ ਵਿਚ ਫਫੜੇ ਪਿੰਡ ਵਿਚ ਸੰਨ 1553 ਈ . ਵਿਚ ਪੈਦਾ ਹੋਇਆ ਇਕ ਸਿੱਧੂ ਜੱਟ , ਜੋ ਸੁਲਤਾਨ ਸਖੀ ਸਰਵਰ ਦਾ ਉਪਾਸਕ ਸੀ ਅਤੇ ਸੁਲਤਾਨੀਆ ਅਖਵਾਉਂਦਾ ਸੀ । ਪਿੰਡ ਵਿਚ ਇਸ ਦੀ ਕਾਫ਼ੀ ਮਾਨਤਾ ਸੀ । ਇਹ ਹਰ ਸਾਲ ਬਹੁਤ ਸਾਰੇ ਸੁਲਤਾਨੀਆਂ ਨੂੰ ਲੈ ਕੇ ਨਗਾਹੇ ਦੀ ਯਾਤ੍ਰਾ ਉਤੇ ਜਾਂਦਾ ਸੀ । ਇਕ ਵਾਰ ਸੰਨ 1583 ਈ . ਵਿਚ ਇਹ ਆਪਣੀ ਟੋਲੀ ਨਾ... Read more
Nitnama
8 months ago punjabi
ਹਰਿ ਕਾ ਨਾਮੁ ਅੰਮ੍ਰਿਤੁ ਹੈ ਪੀਵਹੁ ਸੰਤਹੁ ॥ਅਰਥ: ਪ੍ਰਭੂ ਦਾ ਨਾਮ ਅੰਮ੍ਰਿਤ ਵਰਗਾ ਮਿੱਠਾ ਹੈ। ਹੇ ਸੰਤੋ! ਇਸ ਨਾਮ ਰਸ ਨੂੰ ਪੀਓ ਅਤੇ ਆਤਮਕ ਆਨੰਦ ਪ੍ਰਾਪਤ ਕਰੋ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ 616
Nitnama
1 year ago punjabi
ਗੁਰੂ ਨਾਨਕ ਦੇਵ ਜੀ ਜਦੋਂ ਆਪਣੀਆਂ ਉਦਾਸੀਆਂ ਦੌਰਾਨ ਹਰਿਦੁਆਰ ਪਹੁੰਚੇ, ਉਨ੍ਹਾਂ ਨੇ ਵੇਖਿਆ ਕਿ ਬਹੁਤ ਸਾਰੇ ਲੋਕ ਗੰਗਾ ਵਿੱਚੋਂ ਪਾਣੀ ਲੈ ਕੇ ਸੂਰਜ ਵੱਲ ਸੁੱਟ ਰਹੇ ਸਨ। ਜਦੋਂ ਗੁਰੂ ਜੀ ਨੇ ਪੁੱਛਿਆ, ਤਾਂ ਉਨ੍ਹਾਂ ਨੇ ਦੱਸਿਆ ਕਿ ਇਹ ਪਾਣੀ ਉਹ ਆਪਣੇ ਪਿਤਰਾਂ ਨੂੰ ਭੇਜ ਰਹੇ ਹਨ ਜੋ ਸਵਰਗਾਂ ਵਿੱਚ ਵੱਸਦੇ ਹਨ। ਇਹ ਸੁਣਕੇ ਗੁਰੂ ਜੀ ਨੇ ਉਸ ਕਰਮਕਾ... Read more
Loading comments…