Back to community
ਸੰਧਿਆ ਵੇਲੇ ਦਾ ਹੁਕਮਨਾਮਾ – 22 ਸਤੰਬਰ 2026
ਅੰਗ: 683ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ ਅਰਥ: ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥
3 likes
comments
Join the conversation
Nitnama
1 year ago punjabi
ਅੰਗ: 609ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅ... Read more
Nitnama
6 months ago punjabi
ਅੰਗ: 666ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾ... Read more
Nitnama
11 months ago hindi
अंग: 608सोरठि महला ५ घरु १ तितुके ੴ सतिगुर प्रसादि ॥ किस हउ जाची किसु आराधी जा सभु को कीता होसी ॥ जो जो दीसै वडा वडेरा सो सो खाकू रलसी ॥ निरभउ निरंकारु भव खंडनु सभि सुख नव निधि देसी ॥१॥ हरि जीउ तेरी दाती राजा ॥ माणसु बपुड़ा किआ सालाही किआ तिस का मुहताजा ॥ रहाउ ॥ जिनि हरि धिआ... Read more
Nitnama Eng Ai
11 months ago english
On the 28th of November, on the banks of the Khurram River in Afghanistan, Bhai Mardana Ji departed from his mortal body and merged into the Eternal Lord. Whenever there is a discussion on the life of Guru Nanak Sahib Ji, it is impossible that the name of Bhai Mardana Ji is... Read more
Kaur Preet
5 months ago punjabi
ਭਾਈ ਅਮਰੀਕ ਸਿੰਘ ਜੀ ਦਾ ਨਾਮ ਆਧੁਨਿਕ ਸਿੱਖ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਸਥਾਨ ਰੱਖਦਾ ਹੈ। ਉਹ ਸਿੱਖ ਸਟੂਡੈਂਟਸ ਫੈਡਰੇਸ਼ਨ (AISSF) ਦੇ ਪ੍ਰਧਾਨ ਰਹੇ ਅਤੇ ਸਿੱਖ ਨੌਜਵਾਨਾਂ ਵਿੱਚ ਧਾਰਮਿਕ ਜਾਗਰੂਕਤਾ, ਸਿੱਖੀ ਪ੍ਰਤੀ ਸਮਰਪਣ ਅਤੇ ਕੌਮੀ ਚੇਤਨਾ ਪੈਦਾ ਕਰਨ ਲਈ ਜਾਣੇ ਜਾਂਦੇ ਹਨ। ਉਹ ਆਪਣੇ ਸਮੇਂ ਦੇ ਪ੍ਰਮੁੱਖ ਸਿੱਖ ਆਗੂਆਂ ਵਿੱਚੋਂ ਇੱਕ ਸਨ... Read more
Loading comments…