Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 24 ਸਤੰਬਰ 2026

ਅੰਗ: 666
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥
ਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ॥ਰਹਾਉ॥ ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ ॥੨॥ (ਹੇ ਭਾਈ!) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ॥੩॥ ਨਾਨਕ ਜੀ ! (ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ॥੪॥੧॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਸੰਧਿਆ ਵੇਲੇ ਦਾ ਹੁਕਮਨਾਮਾ – 03 ਅਗਸਤ 2026

ਅੰਗ: 663ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ... Read more

Like Save

ਸੰਸਕਾਰ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ

ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਨੂੰ ਬੇਅਦਬੀ ਤੋਂ ਬਚਾਉਣ ਲਈ ਅਪਣੇ ਕੋਲੋਂ ਵੱਡਾ ਧਨ ਖ਼ਰਚ ਕੇ ਪੂਰੇ ਸਨਮਾਨ ਸਾਹਿਤ ਅੰਤਿਮ ਸਸਕਾਰ ਕਰਨ ਵਾਲੇ ਸੇਠ ਟੋਡਰ ਮੱਲ ਦਾ ਸਿੱਖ ਸਮਾਜ ਰਹਿੰਦੀ ਦੁਨੀਆਂ ਤਕ ਰਿਣੀ ਰਹੇਗਾ। ਦੁਨੀਆਂ ਦੀ ਇਸ ਮਹਿੰਗੀ... Read more

ਸੰਸਕਾਰ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ
Like Save

🙏⚔️ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਦੀਆਂ ਸਭ ਨੂੰ ਬੇਅੰਤ -ਬੇਅੰਤ ਵਧਾ

🙏⚔️ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਦੀਆਂ ਸਭ ਨੂੰ ਬੇਅੰਤ -ਬੇਅੰਤ ਵਧਾਈਆਂ ਜੀ ⚔️🙏

🙏⚔️ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਦੀਆਂ ਸਭ ਨੂੰ ਬੇਅੰਤ -ਬੇਅੰਤ ਵਧਾ
Like Save

संध्या वेले का हुक्मनामा - 01 जनवरी 2026

अंग: 692रागु धनासरी बाणी भगत कबीर जी की ੴ सतिगुर प्रसादि ॥ राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥१॥ रहाउ ॥ बनिता सुत देह ग्रेह संपति सुखदाई ॥ इन्ह मै कछु नाहि तेरो काल अवध आई ॥१॥ अजामल गज गनिका पतित करम कीने ॥ तेऊ उतरि पारि परे राम नाम लीने ॥२॥... Read more

Like Save

जा कै सिमरनि होइ अनंदा ॥ बिनसहि जनम मरन भै दुखा ॥अर्थ: जिस प्रभु का स्

जा कै सिमरनि होइ अनंदा ॥ बिनसहि जनम मरन भै दुखा ॥अर्थ: जिस प्रभु का स्मरण करने से सच्चा आनंद प्राप्त होता है, उसके नाम से जन्म-मरण का भय और सभी दुख समाप्त हो जाते हैं।स्रोत: श्री गुरु ग्रंथ साहिब जी : अंग 617

Like Save