Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 25 ਸਤੰਬਰ 2026

ਅੰਗ: 696
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 19 ਸਤੰਬਰ 2025

ਅੰਗ: 668ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤ... Read more

Like Save

संध्या वेले का हुक्मनामा - 20 जुलाई 2026

अंग: 723तिलंग घरु २ महला ५ ॥ तुधु बिनु दूजा नाही कोइ ॥ तू करतारु करहि सो होइ ॥ तेरा जोरु तेरी मनि टेक ॥ सदा सदा जपि नानक एक ॥१॥ सभ ऊपरि पारब्रहमु दातारु ॥ तेरी टेक तेरा आधारु ॥ रहाउ ॥ है तूहै तू होवनहार ॥ अगम अगाधि ऊच आपार ॥ जो तुधु सेवहि तिन भउ दुखु नाहि ॥ गुर परसादि नानक ग... Read more

Like Save