Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 25 ਸਤੰਬਰ 2026

ਅੰਗ: 670
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਭਾਈ ਸੰਗਤ ਸਿੰਘ ਜੀ ਤੇ ਕੁਝ ਰਹਿੰਦੇ ਸਿੰਘਾਂ ਦੀ ਸ਼ਹਾਦਤ

ਦਸਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਟਨਾ ਸਾਹਿਬ ਵਿਖੇ 1666 ਈ. ਦੇ ਪ੍ਰਕਾਸ਼ ਤੋਂ 3-4 ਮਹੀਨੇ ਦੇ ਫ਼ਰਕ ਨਾਲ ਭਾਵ 25 ਅਪ੍ਰੈਲ 1667 ਈ. ਨੂੰ ਭਾਈ ਸੰਗਤ ਸਿੰਘ ਜੀ ਨੇ ਭਾਈ ਰਣੀਆ ਜੀ ਤੇ ਬੀਬੀ ਅਮਰੋ ਜੀ ਦੇ ਗ੍ਰਹਿ ਵਿਖੇ ਜਨਮ ਲਿਆ। ਭਾਈ ਸੰਗਤ ਸਿੰਘ ਜੀ ਦਾ ਚਿਹਰਾ-ਮੋਹਰਾ ਹੂ-ਬ-ਹੂ ਦਸਮੇਸ਼ ਪਿਤਾ ਦੇ ਚਿਹਰੇ ਨਾਲ ਮੇ... Read more

ਭਾਈ ਸੰਗਤ ਸਿੰਘ ਜੀ ਤੇ ਕੁਝ ਰਹਿੰਦੇ ਸਿੰਘਾਂ ਦੀ ਸ਼ਹਾਦਤ
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 12 ਦਸੰਬਰ 2025

ਅੰਗ: 582ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 11 ਨਵੰਬਰ 2026

ਅੰਗ: 680ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰ... Read more

Like Save