Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 26 ਸਤੰਬਰ 2026

ਅੰਗ: 696
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
Like Save

Join the conversation

Loading comments…

Sign in to comment or join the discussion.

More from the community

You may also enjoy these stories

ਭਾਈ ਨੰਦ ਲਾਲ ਜੀ ਦਾ ਆਨੰਦਪੁਰ ਸਾਹਿਬ ਪਹੁੰਚਣਾ

29 ਮਾਰਚ 1682 ਨੂੰ ਭਾਈ ਨੰਦ ਲਾਲ ਜੀ ਔਰੰਗਜ਼ੇਬ ਤੋ ਜਾਨ ਬਚਾ ਕੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਰਨਾਂ ਵਿੱਚ ਆਨੰਦਪੁਰ ਸਾਹਿਬ ਪਹੁੰਚਿਆ ਸੀ । ਆਉ ਸੰਖੇਪ ਝਾਤ ਮਾਰੀਏ ਭਾਈ ਨੰਦ ਲਾਲ ਜੀ ਦੇ ਜੀਵਨ ਕਾਲ ਤੇ ਜੀ । ਭਾਈ ਨੰਦ ਲਾਲ ਜੀ ਗੋਯਾ (੧੬੩੩–੧੭੧੩) ਦਾ ਜਨਮ ਗ਼ਜ਼ਨੀ (ਅਫ਼ਗ਼ਾਨਿਸਤਾਨ) ਵਿਚ ਹੋਇਆ । ਉਨ੍ਹਾਂ ਦੇ ਪਿਤਾ ਛੱਜੂ ਮੱਲ ਜੀ ਸ਼ਹਿਜ਼ਾ... Read more

ਭਾਈ ਨੰਦ ਲਾਲ ਜੀ ਦਾ ਆਨੰਦਪੁਰ ਸਾਹਿਬ ਪਹੁੰਚਣਾ
Like Save

महारानी जिंद कौर

19 अगस्त 1847 ईस्वी जब महाराजा दलीप सिंह ने भरी सभा में मिसर तेजा सिंह के माथे पर “राजा” की उपाधि का तिलक लगाने से इनकार कर दिया, तो अंग्रेज़ रेज़िडेंट हेनरी लॉरेंस क्रोध से दाँत पीसकर रह गया। वह इस पूरी घटना के लिए महारानी जिंद कौर को ज़िम्मेदार मानता था। महारानी जिंद कौर ज... Read more

महारानी जिंद कौर
Like Save

morning hukamnama - 06 August 2025

ang: 709Shalok: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of t... Read more

Like Save