Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 26 ਸਤੰਬਰ 2026

ਅੰਗ: 676
ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥
ਅਰਥ: ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਸੰਤ ਜਨ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ- ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ॥ ਰਹਾਉ ॥ ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ ॥੨॥ ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ, ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ॥੩॥ ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ, ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ॥੪॥੨॥੨੩॥
Like Save

Join the conversation

Loading comments…

Sign in to comment or join the discussion.

More from the community

You may also enjoy these stories

*ਵਿਣੁ ਨਾਵੈ ਸਭਿ ਭਰਮਦੇ* *ਨਿਤ ਜਗਿ ਤੋਟਾ ਸੈਸਾਰਿ॥* ਗੁਰੂ ਅਮਰਦਾਸ ਜੀ 554 ਰਾਗ ਸੋ

*ਵਿਣੁ ਨਾਵੈ ਸਭਿ ਭਰਮਦੇ* *ਨਿਤ ਜਗਿ ਤੋਟਾ ਸੈਸਾਰਿ॥* ਗੁਰੂ ਅਮਰਦਾਸ ਜੀ 554 ਰਾਗ ਸੋਰਠਿ ਅਕਾਲ ਪੁਰਖ ਵਾਹਿਗੁਰੂ ਦੇ ਨਾਮ ਤੋਂ ਬਿਨਾ ਅਗਿਆਨਤਾ ਕਰਕੇ ਸਾਰੇ ਜਗਤ ਦੇ ਲੋਕ ਭਟਕਦੇ ਫਿਰਦੇ ਹਨ, ਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਰਹਿੰਦਾ ਹੈ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ।।

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 19 ਅਗਸਤ 2025

ਅੰਗ: 650ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮ... Read more

Like Save

अमृत ​​वेले का हुक्मनामा - 03 नवंबर 2026

अंग: 877रामकली महला १ ॥ सुरति सबदु साखी मेरी सिंङी बाजै लोकु सुणे ॥ पतु झोली मंगण कै ताई भीखिआ नामु पड़े ॥१॥बाबा गोरखु जागै ॥ गोरखु सो जिनि गोइ उठाली करते बार न लागै ॥१॥ रहाउ॥पाणी प्राण पवणि बंधि राखे चंदु सूरजु मुखि दीए ॥ मरण जीवण कउ धरती दीनी एते गुण विसरे ॥२॥सिध साधिक अरु... Read more

Like Save

ਜੋੜ ਮੇਲਾ ਗੁ: ਕੰਧ ਸਾਹਿਬ (ਬਟਾਲਾ)

ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ, ਬਟਾਲਾ ਵਿਖੇ ਲੱਗਣ ਵਾਲਾ ਜੋੜ ਮੇਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਵਿਆਹ ਦੀ ਯਾਦ ਨਾਲ ਜੁੜਿਆ ਇੱਕ ਮਹੱਤਵਪੂਰਨ ਧਾਰਮਿਕ ਸਮਾਗਮ ਹੈ।** ਬਟਾਲਾ ਦੀ ਧਰਤੀ ਨੂੰ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਦੀ ਛੋਹ ਪ੍ਰਾਪਤ ਹੈ। ਇਸ ਸ਼ਹਿਰ ਨਾਲ ਗੁਰੂ ਸਾਹਿਬ ਦੇ ਵਿਆਹ ਦਾ ਇਤਿਹ... Read more

ਜੋੜ ਮੇਲਾ ਗੁ: ਕੰਧ ਸਾਹਿਬ (ਬਟਾਲਾ)
Like Save