Back to community
ਸੰਧਿਆ ਵੇਲੇ ਦਾ ਹੁਕਮਨਾਮਾ – 29 ਅਕਤੂਬਰ 2025
ਅੰਗ: 648
ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥
ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।
0 likes
comments
Join the conversation
Kaur Preet
punjabi
Nitnama
punjabi
ਅੰਗ: 695ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ਹ੍ਹੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥ਅਰਥ: ਧੰਨਾ ॥ ਹੇ... Read more
Nitnama
punjabi
ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥ਅਰਥ: ਹੇ ਪ੍ਰਭੂ! ਮੈਂ ਤੇਰੇ ਕੀਤੇ ਉਪਕਾਰਾਂ ਨੂੰ ਜਾਣ ਨਹੀਂ ਸਕਦਾ, ਤੂੰ ਹੀ ਮੈਨੂੰ ਆਪਣੇ ਜੋਗ ਬਣਾਇਆ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ ੪੩
Nitnama
punjabi
ਅੰਗ: 619ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ਅਰਥ:... Read more
Nitnama
punjabi
ਹਰਿ ਜਸੁ ਸੁਨਹਿ ਹਰਿ ਜਸੁ ਗੁਨ ਗਾਵਹਿ ਤਿਨ ਕੇ ਮੁਖ ਉਜਲੇ ਸਦਾ ਸੁਹਾਵਹਿਅਰਥ: ਜੋ ਲੋਕ ਪਰਮਾਤਮਾ ਦੀ ਕੀਰਤਨ ਅਤੇ ਸਿਫ਼ਤ-ਸਾਲਾਹ ਸੁਣਦੇ ਹਨ ਅਤੇ ਗਾਉਂਦੇ ਹਨ, ਉਹਨਾਂ ਦੇ ਮੂੰਹ ਹਮੇਸ਼ਾਂ ਚਮਕਦਾਰ ਰਹਿੰਦੇ ਹਨ ਅਤੇ ਜ਼ਿੰਦਗੀ ਸੁੰਦਰ ਬਣ ਜਾਂਦੀ ਹੈ।ਸਰੋਤ: ਰਾਗੁ ਗਉੜੀ ਮਹਲਾ ੫ — ਅੰਗ ੨੫੫
Loading comments…