Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 02 ਅਕਤੂਬਰ 2026

ਅੰਗ: 656
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥ ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥
ਅਰਥ: ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।੧।ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। (ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ (ਜਦੋਂ ਤੂੰ ਬੁੱਢਾ ਹੋ ਗਿਆ, ਤੇ ਹਿੱਲਣ-ਜੋਗਾ ਨਾਹ ਰਿਹਾ) ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ।੨। (ਤੈਨੂੰ) ਕਬੀਰ ਆਖਦਾ ਹੈ-(ਹੇ ਜਿੰਦੇ!) ਕਿਸੇ ਨੇ ਭੀ ਤੇਰਾ (ਸਾਥੀ) ਨਹੀਂ ਬਣਨਾ। (ਇੱਕ ਪ੍ਰਭੂ ਹੀ ਅਸਲ ਸਾਥੀ ਹੈ) ਤੂੰ ਵੇਲੇ ਸਿਰ (ਹੁਣੇ ਹੁਣੇ) ਉਸ ਪ੍ਰਭੂ ਨੂੰ ਕਿਉਂ ਆਪਣੇ ਹਿਰਦੇ ਵਿਚ ਨਹੀਂ ਸਿਮਰਦੀ?।੩।੯।
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 08 सितंबर 2026

अंग: 666धनासरी महला ४ घरु १ चउपदे ੴ सतिगुर प्रसादि ॥ जो हरि सेवहि संत भगत तिन के सभि पाप निवारी ॥ हम ऊपरि किरपा करि सुआमी रखु संगति तुम जु पिआरी ॥१॥ हरि गुण कहि न सकउ बनवारी ॥ हम पापी पाथर नीरि डुबत करि किरपा पाखण हम तारी ॥ रहाउ ॥ जनम जनम के लागे बिखु मोरचा लगि संगति साध सवा... Read more

Like Save

संध्या वेले का हुक्मनामा - 30 मई 2026

अंग: 680धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥अर... Read more

Like Save

ਮਹਾਨ ਸ਼੍ਰੋਮਣੀ ਕੀਰਤਨੀਏ ਭਾਈ ਰਵਿੰਦਰ ਸਿੰਘ ਜੀ , ਭਾਈ ਸੁਖਵਿੰਦਰ ਸਿੰਘ ਜੀ #bhair

ਮਹਾਨ ਸ਼੍ਰੋਮਣੀ ਕੀਰਤਨੀਏ ਭਾਈ ਰਵਿੰਦਰ ਸਿੰਘ ਜੀ , ਭਾਈ ਸੁਖਵਿੰਦਰ ਸਿੰਘ ਜੀ #bhairavindersinghji #HazooriRagi #darbarsahib #bhaisukhwindersinghjiraju

ਮਹਾਨ ਸ਼੍ਰੋਮਣੀ ਕੀਰਤਨੀਏ ਭਾਈ ਰਵਿੰਦਰ ਸਿੰਘ ਜੀ , ਭਾਈ ਸੁਖਵਿੰਦਰ ਸਿੰਘ ਜੀ #bhair
Like Save