Skip to content
Nitnama app icon Nitnama.
Back to community

ਸ਼ਹੀਦੀ ਦਿਹਾੜਾ ਭਾਈ ਸੁਖਦੇਵ ਸਿੰਘ (ਸੁੱਖਾ) ਭਾਈ ਹਰਜਿੰਦਰ ਸਿੰਘ (ਜਿੰਦਾ)

ਸ਼ਹੀਦੀ ਦਿਹਾੜਾ ਭਾਈ ਸੁਖਦੇਵ ਸਿੰਘ (ਸੁੱਖਾ) ਭਾਈ ਹਰਜਿੰਦਰ ਸਿੰਘ (ਜਿੰਦਾ)
ਭਾਈ ਹਰਜਿੰਦਰ ਸਿੰਘ ਜੀ ਜਿੰਦਾ ਤੇ ਭਾਈ ਸੁਖਦੇਵ ਸਿੰਘ ਜੀ ਸੁੱਖਾ ਸਿੱਖ ਕੌਮ ਦੇ ਮਹਾਨ ਯੋਧੇ (ਸ਼ਹੀਦੀ 9 ਅਕਤੂਬਰ 1992) ‘ਜਦੋਂ ਦੁਸਮਣ ਨੇ ਸਿੰਘਾਂ ਦੀ ਬਹਾਦਰੀ ਤੇ ਸਿਦਕ ਦਾ ਲੋਹਾ ਮੰਨਿਆ’ ਦਿੱਲੀ ਪੁਲਿਸ ਦੇ ਕਮਿਸ਼ਨਰ ‘ਵੇਦ ਮਾਰਵਾਹ’ ਦੇ ਮੂਹੋਂ ਨਿਕਲੇ ਇਹ ਸ਼ਬਦ ਹਜ਼ਾਰਾਂ ਸਾਲਾਂ ਦੇ ਮਨੁੱਖੀ ਇਤਿਹਾਸ ਵਿੱਚ ਆਪਣੀ ਬਾਲੜੀ ਉਮਰ ਵਾਲੀ ਸਿੱਖ ਕੌਮ ਨੂੰ ਇਹ ਮਾਣ ਹਾਸਲ ਹੈ ਕਿ ਉਸ ਦੇ ਗਗਨ ’ਤੇ ਹਜ਼ਾਰਾਂ ਨਹੀਂ, ਲੱਖਾਂ ਖਾਲਸਾ ਜੀ ਦੇ ਇਹੋ ਜਿਹੇ ਚਮਕਦੇ ਸਿਤਾਰੇ ਹਨ, ਜੋ ਬੇਇਨਸਾਫੀ ਅਤੇ ਜੁਲਮ ਦੀ ਕਾਲੀ ਬੋਲੀ ਰਾਤ ਵਿੱਚ ਹੱਕ-ਸੱਚ-ਇਨਸਾਫ਼ ਦੇ ਹਰ ਪਾਂਧੀ ਨੂੰ ਰੌਸਨੀ ਭਰਪੂਰ, ਜਾਗਦੀਆਂ ਜ਼ਮੀਰਾਂ ਵਾਲਿਆਂ ਦੇ ਰਾਹ ’ਤੇ ਤੁਰਨ ਵਿੱਚ ਅਗਵਾਈ ਤੇ ਹੌਸਲਾ ਬਖ਼ਸ਼ਦੇ ਹਨ। ਗੁਰੂ ਕਲਗੀਧਰ ਦੇ ਵਰੋਸਾਏ ਖਾਲਸਾ ਪੰਥ ਦੇ ਦੋ ਲਾਡਲੇ ਸਪੁੱਤਰਾਂ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਨੇ ਆਪਣੀ ਅਦੁੱਤੀ ਬਹਾਦਰੀ ਤੇ ਲਾਸਾਨੀ ਸਹਾਦਤ ਨਾਲ ਖਾਲਸਾਈ ਗਗਨ ਨੂੰ ਤਾਂ ਲਟ ਲਟ ਰੌਸਨ ਕੀਤਾ ਹੀ ਹੈ । ਲੱਖਾਂ ਫੌਜਾਂ ਦੀ ਕਮਾਂਡ ਕਰਨ ਵਾਲਾ ਅਕਾਲ ਤਖਤ ਸਾਹਿਬ ’ਤੇ ਹਮਲਾਵਰ ‘ਜਨਰਲ ਵੈਦਿਆ’ ਤਾਂ ਇਤਿਹਾਸ ਦੇ ਘੱਟੇ ਵਿੱਚ ਗੁਆਚ ਗਿਆ ਹੈ ਪਰ ਭਾਈ ਜਿੰਦਾ ਤੇ ਭਾਈ ਸੁੱਖਾ ਸਿੱਖਾ ਦੇ ਸਦੀਵੀ ਜਰਨੈਲ ਸਥਾਪਤ ਹੋ ਗਏ ਹਨ, ਜਿਨ੍ਹਾਂ ਦੀ ਬਹਾਦਰੀ ਤੇ ਨਿਰਭੈਤਾ ਦਾ ਲੋਹਾ ਦੁਸਮਣ ਨੇ ਵੀ ਮੰਨਿਆ ਹੈ। ਜੰਗ ਦੇ ਮੈਦਾਨ ਵਿਚ ਬੱਬਰ ਸ਼ੇਰ ਦੀ ਗਰਜ ਰੱਖਣ ਵਾਲੇ ਇਨ੍ਹਾਂ ਸੂਰਮਿਆਂ ਨੇ ਫਾਂਸੀ ਦੇ ਰੱਸੇ ਨੂੰ ਗਲ ’ਚ ਪਾਉਣ ਤੱਕ ਦਾ ਸਫਰ ਸੰਤਤਾਈ ਦੀ ਉੱਚ ਆਤਮਿਕ ਅਵਸਥਾ ਵਿੱਚ ਵਿਚਰਦਿਆਂ ਤਹਿ ਕੀਤਾ। ਇਹਨਾਂ ਦੋ ਜਾਗਦੀਆਂ ਰੂਹਾਂ ਵਾਲਿਆਂ ਨੂੰ ਮੌਤ ਲਾੜੀ ਵਿਆਹੁਣ ਦੇ ਖਿਆਲ ਨੇ ਅਨੰਦਮਈ ਅਵਸਥਾ ਵਿੱਚ ਪਹੁੰਚਾ ਦਿੱਤਾ। ਦਗ-ਦਗ ਭਖਦੇ ਚਿਹਰਿਆਂ ਦੇ ਤੇਜੱਸਵੀ ਜਲਾਲ ਸਾਹਮਣੇ ਮੌਤ ਨੂੰ ਵੀ ਦੰਦਲ ਪੈ ਗਈ ਹੋਵੇਗੀ। ਪਰ ਨਿਰਮਾਣਤਾ ਦੇ ਪੁੰਜ ਵੀਰਿਆਂ ਨੇ ਜਲਾਦ ਨੂੰ ਵੀ ਗਲ ਨਾਲ ਲਾ ਕੇ ਵਧਾਈ ਦਿੱਤੀ ਕਿਉਂਕਿ ਮੌਤ ਨਾਲ ਅਨੰਦ (ਵਿਆਹ) ਪੜ੍ਹਾਉਣ ਦੀ ਰਸਮ ਤਾਂ ਉਹ ਹੀ ਅਦਾ ਕਰ ਰਿਹਾ ਸੀ। ਬੋਲੇ ਸੋ ਨਿਹਾਲ ਦੇ ਨਾਅਰੇ ਗਜਾਉਂਦਿਆਂ ਫਾਂਸੀ ਦੇ ਰੱਸਿਆਂ ’ਤੇ ਝੂਟਾ ਲੈ ਰਹੇ ਭਾਈ ਸੁੱਖਾ-ਜਿੰਦਾ ਨੂੰ ਮਾਨੋ ਦਸਮੇਸ਼ ਪਿਤਾ ਆਪ ਲੋਰੀਆਂ ਦੇ ਰਹੇ ਸਨ। ਜਦੋਂ ਅਸੀਂ 18 ਵੀਂ ਸਦੀ ਦੇ ਸਿੰਘਾਂ ਦੀ ਬਹਾਦਰੀ ਤੇ ਆਚਰਨ ਦਾ ਹਵਾਲਾ ਦਿੰਦੇ ਹਾਂ ਤਾਂ ਅਹਿਮਦ ਸਾਹ ਅਬਦਾਲੀ ਦੇ ਨਾਲ ਆਏ ਜਰਨੈਲ-ਇਤਿਹਾਸਕਾਰ ਕਾਜੀ ਨੂਰ ਮੁਹੰਮਦ ਦਾ ਜਿਕਰ ਕੀਤਾ ਜਾਂਦਾ ਹੈ। ਕਾਜੀ ਨੂਰ ਮੁਹੰਮਦ ਦਾ ਕਹਿਣਾ ਹੈ ‘ਇਨ੍ਹਾਂ ਸਿੱਖਾਂ ਨੂੰ ਕੁੱਤੇ ਨਾ ਆਖੋ (ਕਿਉਂਕਿ ਉਹ ਪਹਿਲਾਂ ਆਪ ਹੀ ਸਿੱਖਾਂ ਲਈ ਕੁੱਤਾ, ਫਾਰਸੀ ਵਿੱਚ ਸੱਗ ਸਬਦ ਵਰਤ ਚੁੱਕਾ ਸੀ) ਇਹ ਤਾਂ ਅਸਲੀ ਸ਼ੇਰ ਹਨ। ਜਿਹੜਾ ਜੰਗ ਦੇ ਮੈਦਾਨ ਵਿੱਚ ਸ਼ੇਰ ਦੀ ਭਬਕਾਰ ਨਾਲ ਜੂਝਦਾ ਹੈ, ਉਸ ਨੂੰ ਕੁੱਤਾ ਕਿਵੇਂ ਆਖਿਆ ਜਾ ਸਕਦਾ ਹੈ ? ਉਹ ਤਲਵਾਰ ਦੇ ਯੋਧਿਓ! ਜੇ ਤੁਸੀਂ ਜੰਗ ਦੇ ਦਾਓ ਪੇਚ ਸਿੱਖਣੇ ਹਨ, ਤਲਵਾਰ ਵਾਹੁਣੀ ਸਿੱਖਣੀ ਹੈ ਤਾਂ ਇਨ੍ਹਾਂ ਤੋਂ ਸਿੱਖੋ। ਇਹ ਨਾਇਕਾਂ ਵਾਂਗ ਦੁਸਮਣ ਦਾ ਟਾਕਰਾ ਕਰਦੇ ਹਨ ਅਤੇ ਫੇਰ ਬੜੀ ਸਫਾਈ ਨਾਲ ਸੁਰੱਖਿਅਤ ਨਿਕਲ ਵੀ ਜਾਂਦੇ ਹਨ।’ ਦੁਸਮਣ ਵੱਲੋਂ ਕੀਤੀ ਗਈ ਸਿਫਤ ਹੀ ਅਸਲ ਆਚਰਨ ਦੀ, ਭਰੋਸੇਯੋਗ ਜਾਮਨੀ ਹੁੰਦੀ ਹੈ। 20 ਵੀਂ ਸਦੀ ਦੇ ਅੰਤ ਵਿੱਚ ਖਾਲਸਤਾਨੀ ਸੰਘਰਸ਼ ਲਈ ਸ਼ਹੀਦ ਡੇਢ ਲੱਖ ਤੋਂ ਜ਼ਿਆਦਾ ਸਿੰਘਾਂ-ਸਿੰਘਣੀਆਂ ਦੀ ਸੂਰਬੀਰਤਾ, ਸਿਦਕ ਅਤੇ ਮੌਤ ਦੇ ਬੇਖ਼ੌਫ ਹੋਣ ਦੇ ਕਰੈਕਟਰ ਦਾ ਰੋਲ-ਮਾਡਲ ਭਾਈ ਜਿੰਦਾ ਤੇ ਭਾਈ ਸੁੱਖਾ ਕਹੇ ਜਾ ਸਕਦੇ ਹਨ। ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਸੰਖੇਪ ਜੀਵਨੀ: ਭਾਈ ਹਰਜਿੰਦਰ ਸਿੰਘ ਜਿੰਦਾ ਦੀ ਮਾਤਾ ਜੀ ਗੁਰਨਾਮ ਕੌਰ ਅਤੇ ਪਿਤਾ ਗੁਲਜਾਰ ਸਿੰਘ ਜੀ ਚੜ੍ਹਦੀ-ਕਲਾ ਵਾਲੇ ਕਿਰਤੀ ਸਿੱਖ ਸਨ। ਭਾਈ ਸਾਹਿਬ ਦੇ ਦੋ ਵੱਡੇ ਭਰਾ ਨਿਰਭੈਲ ਸਿੰਘ ਅਤੇ ਭੁਪਿੰਦਰ ਸਿੰਘ ਤੇ ਇਕ ਭੈਣ ਬੀਬੀ ਬਲਵਿੰਦਰ ਕੌਰ ਹੈ। ਭਾਈ ਸਾਹਿਬ ਦਾ ਜਨਮ 4 ਅਪ੍ਰੈਲ 1962 ਵਿੱਚ ਹੋਇਆ ਸੀ। ਭਾਈ ਹਰਜਿੰਦਰ ਸਿੰਘ ਨੇ ਮੁੱਢਲੀ ਵਿਦਿਆ ਆਪਣੇ ਪਿੰਡ ਗਦਲੀ (ਜਿਲ੍ਹਾ ਅੰਮ੍ਰਿਤਸਰ) ਤੋਂ ਪਾ੍ਰਪਤ ਕੀਤੀ। ਗਹਿਰੀ ਮੰਡੀ ਤੋਂ ਦਸਵੀਂ ਪਾਸ ਕਰਕੇ ਤੇ ਬਾਰਵੀਂ ਜੰਡਿਆਲਾ ਗੁਰੂ ਤੋਂ ਪਾਸ ਕਰਕੇ ਖਾਲਸਾ ਕਾਲਜ ਅੰਮ੍ਰਿਤਸਰ ’ਚ ਉੱਚ-ਵਿੱਦਿਆ ਪ੍ਰਾਪਤ ਕਰਨ ਲਈ ਦਾਖਲਾ ਲੈ ਲਿਆ। ਅਜੇ ਬੀ. ਏ. (ਭਾਗ ਦੂਜਾ) ਵਿੱਚ ਪੜ੍ਹਦੇ ਸਨ ਕਿ 1984 ਦਾ ਘੱਲੂਘਾਰਾ ਵਾਪਰ ਗਿਆ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਪੁਰਬ ਸਮੇਂ ਸ੍ਰੀ ਦਰਬਾਰ ਸਾਹਿਬ ਇਕੱਤਰ ਹੋਈਆਂ ਸਿੱਖ-ਸੰਗਤਾਂ ਨੂੰ ਭਾਰਤੀ ਫੌਜ ਵੱਲੋਂ ਗੋਲੀਆਂ, ਬੰਬਾਂ, ਤੋਪਾਂ ਤੇ ਟੈਕਾਂ ਨਾਲ ਭੁੰਨ ਦਿੱਤਾ ਗਿਆ। ਸ੍ਰੀ ਅਕਾਲ ਤਖ਼ਤ ਢਹਿ ਢੇਰੀ ਕਰ ਦਿੱਤਾ ਗਿਆ, ਚਾਲੀ ਹੋਰ ਗੁਰਧਾਮ ਫੌਜੀ ਛਾਉਣੀਆਂ ਵਿੱਚ ਤਬਦੀਲ ਕਰ ਦਿੱਤੇ ਗਏ ਤੇ ਪਿੰਡਾਂ ਵਿੱਚ ਸਿੱਖ ਜਵਾਨਾਂ ਨੂੰ ਚੁਣ-ਚੁਣ ਕੇ ਮਾਰਨਾ ਸ਼ੁਰੂ ਕਰ ਦਿੱਤਾ ਗਿਆ। ਇਹਨਾਂ ਘਟਨਾਵਾਂ ਕਰਕੇ ਹਰ ਸਿੱਖ ਵਾਂਗ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਖੂਨ ਨੇ ਵੀ ਉਬਾਲਾ ਖਾਧਾ, ਸਿੱਖੀ ਅਣਖ ਜਾਗੀ ਤੇ ਪੜ੍ਹਾਈ ਵਿੱਚੇ ਛੱਡ ਕੇ ਸਿੱਖ-ਸੰਘਰਸ਼ ਵਿੱਚ ਕੁੱਦ ਪਏ। ਜਦੋਂ ਫੌਜਾਂ ਨੇ ਸ੍ਰੀ ਦਰਬਾਰ ਸਾਹਿਬ ਆਪਣੇ ਕਬਜ਼ੇ ਵਿੱਚ ਕੀਤਾ ਹੋਇਆ ਸੀ ਉਦੋਂ ਭਾਈ ਹਰਜਿੰਦਰ ਸਿੰਘ ਜਿੰਦਾ ਆਪਣੇ ਪਿੰਡ ਤੇ ਨੇੜੇ-ਨੇੜੇ ਦੀਆਂ ਸਿੱਖ ਸੰਗਤਾਂ ਨਾਲ ਸ੍ਰੀ ਦਰਬਾਰ ਸਾਹਿਬ ਆਜ਼ਾਦ ਕਰਵਾਉਣ ਲਈ ਕੀਤੇ ਮਾਰਚ ਵਿੱਚ ਸ਼ਾਮਲ ਸੀ। ਪਰ ਫੌਜੀ ਨਾਕਿਆਂ ਦੇ ਤਸੱਦਦ ਸਾਹਮਣੇ ਕੋਈ ਪੇਸ਼ ਨਾ ਗਈ ਤੇ ਕਚੀਚੀਆਂ ਖਾਂਦੇ ਦੁੱਖੀ-ਹਿਰਦਿਆਂ ਨਾਲ ਕੁੱਟ-ਮਾਰ ਖਾ ਕੇ ਘਰਾਂ ਨੂੰ ਪਰਤ ਆਏ। ਭਾਈ ਹਰਜਿੰਦਰ ਸਿੰਘ ਜਿੰਦਾ ਆਪਣੇ ਨਾਨਕੇ ਪਿੰਡ ਚੱਕ ਬਾਈ ਐਚ. ਸ੍ਰੀ ਗੰਗਾਨਗਰ ਚਲਾ ਗਿਆ। ਆਪ ਦੇ ਮਾਮੇ ਦੇ ਪੁੱਤਰ ਬਲਜਿੰਦਰ ਸਿੰਘ ਰਾਜੂ ਅਤੇ ਉਸ ਦੇ ਮਿੱਤਰ ਭਾਈ ਸੁਖਦੇਵ ਸਿੰਘ ਸੁੱਖਾ 16 ਐਫ. ਨਾਲ ਮਿਲ ਕੇ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਹਰਮਿੰਦਰ ਸਾਹਿਬ ਤੇ ਹੋਰ ਗੁਰਧਾਮਾਂ ਦੀ ਕੀਤੀ ਬੇਅਦਬੀ ਅਤੇ ਸਿੱਖ ਕੌਮ ਦੀ ਹੋਈ ਬੇਪਤੀ ਦਾ ਬਦਲਾ ਲੈਣ ਲਈ ਪ੍ਰਣ ਕੀਤਾ। ਭਾਈ ਰਾਜੂ ਪੁਲਿਸ ਦੇ ਕਾਬੂ ਆ ਗਏ ਤੇ ਉਸ ਉੱਤੇ ਕੀਤੇ ਤਸੱਦਦ ਦੀ ਖ਼ਬਰ ਸੁਣ ਕੇ ਭਾਈ ਜਿੰਦਾ ਤੇ ਭਾਈ ਸੁੱਖੇ ਦਾ ਮਨ ਹੋਰ ਵੀ ਉਬਾਲੇ ਖਾਣ ਲੱਗਾ ਇਸ ਤੋਂ ਬਾਅਦ ਭਾਈ ਜਿੰਦਾ ਜੀ ਨੇ ਜੋ ਕਾਰਨਾਮੇ ਕੀਤੇ ਉਹ ਇਸ ਪ੍ਰਕਾਰ ਹਨ: 31 ਜੁਲਾਈ 1985 ਨੂੰ ਦਿੱਲੀ ਕਤਲੇਆਮ ਦੇ ਮੁਖ ਹਤਿਆਰੇ ਕਾਂਗਰਸੀ ਨੇਤਾ ਲਲਿਤ ਮਾਕਨ ਨੂੰ ਜਾ ਸੋਧਾ ਲਾਇਆ ਏਸ ਕਾਰਵਾਈ ’ਚ ਗੁਰੂ ਦੇ ਦੋਵੇਂ ਲਾਡਲੇ ਭਾਈ ਜਿੰਦਾ ਜੀ ਅਤੇ ਭਾਈ ਸੁੱਖ ਜੀ ਦੇ ਨਾਲ ਹੀ ਭਾਈ ਰਣਜੀਤ ਸਿੰਘ ਗਿੱਲ ਵੀ ਸਨ ਭਾਈ ਰਣਜੀਤ ਸਿੰਘ ਗਿੱਲ ਜੀ ਨੂੰ 14 ਮਈ 1987 ਨੂੰ ਅਮਰੀਕਾ ਜਰਸੀ ਵਿਖੇ ਇੰਟਰਪੋਲ ਦੀ ਮਦਦ ਨਾਲ ਗ੍ਰਿਫਤਾਰ ਕਰ ਲਿਆ ਗਿਆ ਅਤੇ 6 ਫਰਵਰੀ 1988 ਨੂੰ ਯੂ ਏਨ ਓ ’ਚ ਸੁਣਵਾਈ ’ਤੇ ਸੰਨ 2000 ਨੂੰ ਭਾਰਤ ਦੇ ਹਵਾਲੇ ਕਰ ਦਿੱਤਾ ਗਇਆ ਜਿੱਥੇ ਭਾਈ ਰਣਜੀਤ ਸਿੰਘ ਗਿੱਲ ਨੂੰ ਸਜ਼ਾ ਸੁਣਾ ਦਿੱਤੀ ਗਈ। ਬਾਕੀ ਅਗਲੇ ਭਾਗ ਚ
Like Save

Join the conversation

Loading comments…

Sign in to comment or join the discussion.

CONTINUE READING

ਸ਼ਹੀਦੀ ਦਿਹਾੜਾ ਭਾਈ ਸੁਖਦੇਵ ਸਿੰਘ (ਸੁੱਖਾ) ਭਾਈ ਹਰਜਿੰਦਰ ਸਿੰਘ (ਜਿੰਦਾ) - ਭਾਗ 2

1984 ਦੇ ਦਿੱਲੀ ਅਤੇ ਭਾਰਤ ਦੇ ਹੋਰ ਸ਼ਹਿਰਾਂ ਵਿੱਚ ਸਿੱਖਾਂ ਦਾ ਕਤਲੇਆਮ ਕਰਵਾਉਣ ’ਚ ਅਹਿਮ ਰੋਲ ਅਦਾ ਕਰਨ ਵਾਲਾ ਇੱਕ ਹੋਰ ਕਾਂਗਰਸੀ ਨੇਤਾ ਅਰਜੁਨ ਦਾਸ ਸੀ,…

Continue in the Nitnama app