Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 30 ਅਕਤੂਬਰ 2025

ਅੰਗ: 686
ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥
ਅਰਥ: ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨।
Like Save

Join the conversation

Loading comments…

Sign in to comment or join the discussion.

More from the community

You may also enjoy these stories

गुरुद्वारा श्री टाहलियाना साहिब रायकोट

श्री गुरु गोबिंद सिंह जी महाराज ने 19 पोह, संवत 1761 बिक्रम (जनवरी 1705 ई.) को अमृतवेले (प्रातःकाल) रायकोट के घने जंगल में, लेही नदी के किनारे एक टाहली वृक्ष के नीचे आसन लगाकर इस पावन धरती को धन्य किया। दिन चढ़ने पर राय काला का चरवाहा, नूरा माही, मवेशियों के कारण वहाँ आ पहुँ... Read more

गुरुद्वारा श्री टाहलियाना साहिब रायकोट
Like Save

ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ ਪਾਪ ਕੀ ਜੰਞ ਲੈ ਕਾਬਲਹੁ

ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥ਅਰਥ: ਹੇ (ਭਾਈ) ਲਾਲੋ! ਮੈਨੂੰ ਜਿਹੋ ਜਿਹੀ ਖਸਮ-ਪ੍ਰਭੂ ਵਲੋਂ ਪ੍ਰੇਰਨਾ ਆਈ ਹੈ ਉਸੇ ਅਨੁਸਾਰ ਮੈਂ ਤੈਨੂੰ (ਉਸ ਦੂਰ-ਘਟਨਾ ਦੀ) ਵਾਕਫ਼ੀਅਤ ਦੇਂਦਾ ਹਾਂ (ਜੋ ਇਸ ਸ਼ਹਿਰ ਸ਼ੈਦਪੁਰ ਵਿਚ ਵਾਪਰੀ ਹੈ)। (ਬਾਬਰ) ਕਾਬਲ ਤੋਂ (ਫ਼ੌਜ... Read more

Like Save