Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 04 ਅਕਤੂਬਰ 2026

ਅੰਗ: 628
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਅਰਥ: (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ॥ ਗੁਰੂ ਨਾਨਕ ਸਾਹਿਬ ਜੀ 580 ਰਾਗ ਵਡਹ

ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ॥ ਗੁਰੂ ਨਾਨਕ ਸਾਹਿਬ ਜੀ 580 ਰਾਗ ਵਡਹੰਸੁ ਉਹ ਅੰਤਰਜਾਮੀ ਅਕਾਲ ਪੁਰਖ ਵਾਹਿਗੁਰੂ ਹਰੇਕ ਦੇ ਦਿਲ ਦੀ ਆਪ ਹੀ ਜਾਣਦਾ ਹੈ ਇਸ ਲਈ ਅਹੰਕਾਰ ਦਾ ਬੋਲ ਨਹੀਂ ਬੋਲਣਾ ਚਾਹੀਦਾ ਤੇ ਆਪਣੇ ਆਪ ਨੂੰ ਕਾਬੂ ਵਿੱਚ ਰੱਖਣਾ ਚਾਹੀਦਾ ਹੈ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ।।

Like Save

संध्या वेले का हुक्मनामा - 02 फ़रवरी 2026

अंग: 654रागु सोरठि बाणी भगत कबीर जी की घरु १ जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु... Read more

Like Save

ਸ਼ਹੀਦੀ ਦਿਹਾੜਾ ਭਾਈ ਮਨੀ ਸਿੰਘ ਜੀ

ਲਾਹੌਰ ਦੇ ਸੂਬੇਦਾਰ ਜ਼ਕਰੀਆ ਖ਼ਾਨ ਨੇ ਸਿੱਖਾਂ ਉੱਪਰ ਬੜਾ ਅੱਤਿਆਚਾਰਾਂ ਕੀਤਾ। ਜਿਸ ਕਰਕੇ ਸਿੰਘਾਂ ਨੂੰ ਜੰਗਲ ਬੇਲਿਆਂ ਚ ਰਹਿਣਾ ਪੈਂਦਾ ਸੀ। ਸ੍ਰੀ ਅੰਮ੍ਰਿਤਸਰ ਸਾਹਿਬ ਵਿਸਾਖੀ ਦੀਵਾਲੀ ਮਨਾਈ ਨੂੰ ਬੜਾ ਸਮਾਂ ਹੋ ਗਿਆ ਸੀ। ਭਾਈ ਮਨੀ ਸਿੰਘ ਜੀ ਨੇ ਕੁਝ ਸਿੰਘਾਂ ਨਾਲ ਵਿਚਾਰ ਕਰਕੇ ਜ਼ਕਰੀਏ ਨਾਲ ਗੱਲ ਕੀਤੀ ਕਿ ਜੇਕਰ ਸਾਨੂੰ ਇਸ ਸਾਲ ਦੀਵਾਲੀ ਦਾ ਮੇ... Read more

ਸ਼ਹੀਦੀ ਦਿਹਾੜਾ ਭਾਈ ਮਨੀ ਸਿੰਘ ਜੀ
Like Save

ਸਿਮਰਿ ਸਿਮਰਿ ਸੁਖੁ ਪਾਵਹੁ ॥ਅਰਥ: ਪਰਮਾਤਮਾ ਦਾ ਵਾਰ ਵਾਰ ਸਿਮਰਨ ਕਰਨ ਨਾਲ ਮਨ ਨੂੰ ਸ

ਸਿਮਰਿ ਸਿਮਰਿ ਸੁਖੁ ਪਾਵਹੁ ॥ਅਰਥ: ਪਰਮਾਤਮਾ ਦਾ ਵਾਰ ਵਾਰ ਸਿਮਰਨ ਕਰਨ ਨਾਲ ਮਨ ਨੂੰ ਸੱਚਾ ਸੁਖ ਅਤੇ ਆਤਮਕ ਸ਼ਾਂਤੀ ਮਿਲਦੀ ਹੈ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੨੦

Like Save

ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ਅਰਥ: ਹਵਾ ਗੁਰੂ ਵਰਗੀ ਹੈ ਜੋ ਜੀਵਨ ਦਾ ਗ

ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ਅਰਥ: ਹਵਾ ਗੁਰੂ ਵਰਗੀ ਹੈ ਜੋ ਜੀਵਨ ਦਾ ਗਿਆਨ ਦਿੰਦੀ ਹੈ, ਪਾਣੀ ਪਿਤਾ ਵਾਂਗ ਪਾਲਣਾ ਕਰਦਾ ਹੈ ਅਤੇ ਧਰਤੀ ਮਹਾਨ ਮਾਂ ਵਾਂਗ ਸਭ ਨੂੰ ਸੰਭਾਲਦੀ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 8

Like Save