Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 05 ਅਕਤੂਬਰ 2026

ਅੰਗ: 628
ਸਲੋਕੁ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥ ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥
ਅਰਥ: ਹੇ ਭਾਈ! ਨਾਸਵੰਤ ਪਦਾਰਥਾਂ ਦੀ ਗੱਲ ਕੀਹ ਸੁਣਦਾ ਹੈਂ? (ਇਹ ਪਦਾਰਥ ਤਾਂ) ਹਵਾ ਦੇ ਬੁੱਲਿਆਂ ਵਾਂਗ ਚਲੇ ਜਾਂਦੇ ਹਨ। ਹੇ ਨਾਨਕ! (ਸਿਰਫ਼) ਉਹ ਕੰਨ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹਨ ਜੇਹੜੇ ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਨੂੰ ਸੁਣਦੇ ਹਨ।੧। ਛੰਤੁ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਕੰਨਾਂ ਨਾਲ ਪ੍ਰਭੂ (ਦਾ ਨਾਮ) ਸੁਣਿਆ ਹੈ, ਉਹਨਾਂ ਤੋਂ ਮੈਂ ਸਦਕੇ ਕੁਰਬਾਨ ਜਾਂਦਾ ਹਾਂ। ਜੇਹੜੇ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦੇ ਹਨ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸੁਖੀ ਰਹਿੰਦੇ ਹਨ। ਉਹ ਮਨੁੱਖ ਆਤਮਕ ਅਡੋਲਤਾ ਵਿਚ ਰਹਿ ਕੇ ਸੁਖੀ ਜੀਵਨ ਜੀਊਂਦੇ ਹਨ, ਉਹ ਅਮੋਲਕ ਗੁਣਾਂ ਵਾਲੇ ਹੋ ਜਾਂਦੇ ਹਨ, ਉਹ ਤਾਂ ਜਗਤ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਸਤੇ ਆਉਂਦੇ ਹਨ। ਹੇ ਭਾਈ! ਇਸ ਭਿਆਨਕ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ ਪਰਮਾਤਮਾ ਦੇ ਚਰਨ ਜਹਾਜ਼ ਹਨ (ਆਪ ਨਾਮ ਜਪਣ ਵਾਲੇ ਮਨੁੱਖ) ਅਨੇਕਾਂ ਨੂੰ (ਪ੍ਰਭੂ-ਚਰਨਾਂ ਵਿਚ ਜੋੜ ਕੇ) ਪਾਰ ਲੰਘਾ ਦੇਂਦੇ ਹਨ। ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ (ਦੀ ਨਿਗਾਹ) ਕੀਤੀ, ਉਹਨਾਂ ਦੇ ਕਰਮਾਂ ਦਾ ਹਿਸਾਬ ਕਰਨਾ ਉਸ ਨੇ ਛੱਡ ਦਿੱਤਾ। ਹੇ ਨਾਨਕ! ਆਖ-ਮੈਂ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜਿਸ ਨੇ ਆਪਣੇ ਕੰਨਾਂ ਨਾਲ ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਨੂੰ ਸੁਣਿਆ ਹੈ।੧।
Like Save

Join the conversation

Loading comments…

Sign in to comment or join the discussion.

More from the community

You may also enjoy these stories

जिस पर प्रभु की कृपा होती है, वही उसे प्राप्त करता है।अर्थ: परमात्मा क

जिस पर प्रभु की कृपा होती है, वही उसे प्राप्त करता है।अर्थ: परमात्मा की प्राप्ति अहंकार या दिखावे से नहीं, बल्कि उसकी कृपा से होती है।स्रोत: श्री गुरु ग्रंथ साहिब जी — अंग 261, राग गौड़ी

Like Save

संध्या वेले का हुक्मनामा - 22 सितंबर 2026

अंग: 683धनासरी महला ५ घरु १२ ੴ सतिगुर प्रसादि ॥ बंदना हरि बंदना गुण गावहु गोपाल राइ ॥ रहाउ ॥ वडै भागि भेटे गुरदेवा ॥ कोटि पराध मिटे हरि सेवा ॥१॥ चरन कमल जा का मनु रापै ॥ सोग अगनि तिसु जन न बिआपै ॥२॥ सागरु तरिआ साधू संगे ॥ निरभउ नामु जपहु हरि रंगे ॥३॥ पर धन दोख किछु पाप न फेड़... Read more

Like Save

संध्या वेले का हुक्मनामा - 04 सितंबर 2026

अंग: 659ऐसा नामु रतनु निरमोलकु पुंनि पदारथु पाइआ ॥ अनिक जतन करि हिरदै राखिआ रतनु न छपै छपाइआ ॥१॥ हरि गुन कहते कहनु न जाई ॥ जैसे गूंगे की मिठिआई ॥१॥ रहाउ ॥ रसना रमत सुनत सुखु स्रवना चित चेते सुखु होई ॥ कहु भीखन दुइ नैन संतोखे जह देखां तह सोई ॥२॥२॥अर्थ: परमात्मा का नाम एक ऐसा... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 01 ਮਈ 2026

ਅੰਗ: 660ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 04 ਸਤੰਬਰ 2026

ਅੰਗ: 659ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥ ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥ਅਰਥ: ਪਰਮਾਤਮਾ ਦਾ ਨਾਮ ਇਕ ਐਸਾ ਅਮ... Read more

Like Save