Back to community
ਸੰਧਿਆ ਵੇਲੇ ਦਾ ਹੁਕਮਨਾਮਾ – 05 ਅਕਤੂਬਰ 2026
ਅੰਗ: 630ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।
5 likes
comments
Join the conversation
Kaur Preet
5 months ago punjabi
ਗ਼ਾਲਿਬ ਕਹਿੰਦਾ ਲਹੂ ਉਹ ਨ੍ਹੀਂ ਹੁੰਦਾ, ਜਿਹੜਾ ਰਗਾਂ ਚ ਦੌੜਦਾ। ਲਹੂ ਤੇ ਉਹ ਆ ਜਿਹੜਾ ਅੱਖਾਂ ਚੋਂ ਟਪਕੇ। ਰਗ਼ੋਂ ਮੇਂ ਦੌੜਨੇ-ਫਿਰਨੇ ਕੇ ਹਮ ਨਹੀਂ ਕਾਯਲ ਜਬ ਆਂਖ ਹੀ ਸੇ ਨ ਟਪਕਾ ਤੋ ਫਿਰ ਲਹੂ ਕਯਾ ਹੈ…. ਘੱਲੂਘਾਰੇ ਜੂਨ 84 ਚ ਜਦੋਂ ਭਾਰਤੀ ਫ਼ੌਜ ਦੀ ਕੋਈ ਵਾਹ ਪੇਸ਼ ਚੱਲੀ ਤਾਂ ਟੈੰਕ ਦਰਬਾਰ ਸਾਹਿਬ ਵੱਲ ਨੂੰ ਮੋੜੇ, ਇਕ ਟੈਂਕ ਅੱਗ ਵਰਾਉਂਦਾ ਲੰ... Read more
Nitnama
1 month ago punjabi
ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ ॥ ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ ॥ਅਰਥ: ਹੇ ਨਾਨਕ! ਦੂਜੇ ਮਨੁੱਖ ਦਾ ਹੱਕ ਮਾਰਨਾ ਬਹੁਤ ਵੱਡਾ ਪਾਪ ਹੈ। ਜਿਵੇਂ ਕੁਝ ਧਾਰਮਿਕ ਪਰੰਪਰਾਵਾਂ ਵਿੱਚ ਸੂਰ ਜਾਂ ਗਾਂ ਦਾ ਮਾਸ ਖਾਣਾ ਵਰਜਿਤ ਮੰਨਿਆ ਜਾਂਦਾ ਹੈ, ਉਸੇ ਤਰ੍ਹਾਂ ਪਰਾਇਆ ਹੱਕ ਖਾਣਾ ਵੀ ਨਿੰਦਣਯੋਗ ਹੈ। ਗੁਰੂ ਜਾਂ ਪੀਰ ਉਸੇ ਮਨੁੱਖ ਦ... Read more
Nitnama Hindi Ai
7 months ago hindi
साहिब श्री Guru Arjan Dev जी का जन्म गुरु श्री Guru Ram Das जी के घर माता भानी जी की कोख से Goindwal Sahib में 1563 ईस्वी में हुआ। गुरु अर्जन देव जी, गुरु रामदास जी के सबसे छोटे पुत्र थे। उस समय Guru Amar Das जी गुरु गद्दी पर विराजमान थे, जो उनके नाना जी थे। गुरु अर्जन देव ज... Read more
Nitnama
1 year ago punjabi
ਅੰਗ: 706ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬ... Read more
Nitnama
5 months ago hindi
पवणु गुरु पानी पिता माता धरति महतु ॥अर्थ: वायु गुरु के समान है जो जीवन का ज्ञान देती है, पानी पिता के समान पालन-पोषण करता है और धरती महान माता की तरह सबको संभालती है।स्रोत: श्री गुरु ग्रंथ साहिब जी : अंग 8
Loading comments…